ਗੁਰਪੁਰਬ ਸਬੰਧੀ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ 9 ਨਵੰਬਰ ਤੋਂ: ਮੈਨੇਜਰ ਸੁਮੇਰ ਸਿੰਘ

11/06/2020 3:57:59 PM

ਸ੍ਰੀ ਮੁਕਤਸਰ ਸਾਹਿਬ(ਪਵਨ ਤਨੇਜਾ, ਰਿਣੀ, ਖ਼ੁਰਾਣਾ): ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼ਹਿਰ ਅੰਦਰ 9 ਨਵੰਬਰ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।  ਇਹ ਜਾਣਕਾਰੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਨੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਪ੍ਰਭਾਤ ਫੇਰੀ ਸਵੇਰੇ ਸਵਾ 5 ਵਜੇ ਮੁੱਖ ਵਾਕ ਤੋਂ ਬਾਅਦ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਚੱਲਿਆ ਕਰੇਗੀ, ਜੋ ਕਿ ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦਾ ਸੰਦੇਸ਼ ਦੇਵੇਗੀ ਅਤੇ ਵਾਪਸ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ ਕਰੇਗੀ। ਉਨ੍ਹਾਂ ਸੰਗਤਾਂ ਨੂੰ ਪ੍ਰਭਾਤ ਫੇਰੀ 'ਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਕੁਲਦੀਪ ਸਿੰਘ ਪਰੂਥੀ, ਸੇਵਾਦਾਰ ਹਰਨੇਕ ਸਿੰਘ ਸ਼ਬਦ ਚੌਂਕੀ ਜੱਥਾ ਪ੍ਰਭਾਤ ਫੇਰੀ ਸੰਗਤ ਵੀ ਹਾਜ਼ਰ ਸਨ।


Aarti dhillon

Content Editor

Related News