ਫਤਿਹਗੜ੍ਹ ਸਾਹਿਬ: ਸੰਗਤ ਦੀ ਆਮਦ ਦੇ ਮੱਦੇਨਜ਼ਰ ਸੇਵਾ ''ਚ ਡਟੇ ਨੌਜਵਾਨ

01/03/2020 3:21:40 PM

ਫਤਿਹਗੜ੍ਹ ਸਾਹਿਬ (ਜਗਦੇਵ): ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਅਤੇ ਮਾਤਾ ਗੁਜਰ ਕੌਰ ਅਦੁੱਤੀ ਸ਼ਹਾਦਤ 'ਚ ਫਤਿਹਗੜ੍ਹ ਸਾਹਿਬ ਵਿਖੇ ਸਲਾਨਾ ਸ਼ਹੀਦੀ ਜੋੜ ਮੇਲ ਅਤੇ ਨਵੇਂ ਸਾਲ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪੁੱਜਣ ਵਾਲੀ ਸੰਗਤ ਦੀ ਇੱਕਠੀ ਹੋਈ ਧੂੜ ਅਤੇ ਸੜਕਾਂ ਕਿਨਾਰੇ ਪਈ ਗੰਦਗੀ ਕੂੜਾ ਕਰਕਟ ਨੂੰ ਯੂਥ ਅਕਾਲੀ ਦਲ ਮਾਲਵਾ ਜੋਨ 3 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਅਤੇ ਯੂਥ ਅਕਾਲੀ ਦਲ ਦੇ ਨੌਜਵਾਨਾਂ ਵੱਲੋਂ ਸਫਾਈ ਕੀਤੀ ਗਈ।

PunjabKesari

ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਦੀਦਾਰ ਸਿੰਘ ਭੱਟੀ ਨੇ ਬੋਲਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਹਰੇਕ ਵਿਅਕਤੀ ਦਾ ਫਰਜ ਬਣਦਾ ਹੈ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਵੱਲੋਂ ਇਹ ਸਫਾਈ ਦੀ ਸੇਵਾ ਸ਼ਹੀਦੀ ਜੋੜ ਮੇਲ ਤੋਂ ਬਾਅਦ ਹਰ ਸਾਲ ਕੀਤੀ ਜਾਂਦੀ ਹੈ। ਸਫਾਈ ਸੇਵਾ 'ਚ ਅੱਜ ਮਾਲਵਾ ਜੋਨ ਦੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਲੁਧਿਆਣਾ, ਮੋਹਾਲੀ ਤੇ ਰੋਪੜ ਤੋਂ ਯੂਥ ਨੌਜਵਾਨ ਵੱਡੀ ਗਿਣਤੀ 'ਚ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਨੌਜਵਾਨਾਂ ਵੱਲੋਂ ਜਿਥੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸਫਾਈ ਦੀ ਸੇਵਾ ਕੀਤੀ ਗਈ ਹੈ, ਉਥੇ ਥਾਂ-ਥਾਂ ਤੇ ਲੱਗੇ ਲੰਗਰਾਂ ਵਾਲੀਆਂ ਥਾਵਾਂ 'ਤੇ ਗੁਰੂਦੁਆਰਾ ਸਾਹਿਬ ਫਤਹਿਗੜ੍ਹ ਸਾਹਿਬ ਨੂੰ ਆਉਣ ਵਾਲੀਆਂ ਸੜਕਾਂ ਤੇ ਰਸਤਿਆਂ ਦੀ ਵੀ ਸਫਾਈ ਕੀਤੀ ਗਈ ਹੈ।


Shyna

Content Editor

Related News