ਕੋਰੋਨਾ : ਗੁਰੂਹਰਸਹਾਏ ਦੇ SHO ਨੇ ਅਨਾਊਂਸਮੈਂਟ ਕਰਕੇ ਲੋਕਾਂ ਨੂੰ ਦਿੱਤੀ ਅਹਿਮ ਜਾਣਕਾਰੀ

03/25/2020 3:33:33 PM

ਗੁਰੂਹਰਸਹਾਏ (ਵਿਪਨ ਅਨੇਜਾ) - ਕੋਰੋਨਾ ਵਾਇਰਸ ਨੂੰ ਲੈ ਕੇ ਲਾਏ ਗਏ ਕਰਫਿਊ ਦੌਰਾਨ ਗੁਰੂਹਰਸਹਾਏ ਦੇ ਪਿੰਡਾਂ ਵਿਚ ਐੱਸ.ਐੱਚ. ਓ. ਵਲੋਂ ਜ਼ਰੂਰੀ ਅਨਾਊਂਸਮੈਂਟ ਕੀਤੀ ਗਈ। ਇਸ ਅਨਾਊਂਸਮੈਂਟ ’ਚ ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਘਰਾਂ ਦੇ ਅੰਦਰ ਹੀ ਰਹਿਣ ਅਤੇ ਉਹ ਕਿਸੇ ਵੀ ਚੀਜ਼ ਦੇ ਲਈ ਘਰਾਂ ਤੋਂ ਬਾਹਰ ਨਾ ਨਿਕਲਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਰੋਜ਼ਾਨਾ ਵਰਤੋਂ ਵਿਚ ਆਉਣ ਵਾਲਾ ਸਾਮਾਨ, ਰਾਸ਼ਨ, ਦੁੱਧ, ਸਬਜ਼ੀਆਂ ਹਰ ਇਕ ਦੇ ਘਰ ਵਿਚ ਹੀ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਰਾਸ਼ਨ ਲੈਣ ਸਮੇਂ ਪੂਰੀ ਸਾਵਧਾਨੀ ਵਰਤਣ ਦੀ ਵੀ ਅਪੀਲ ਕੀਤੀ ਹੈ। 

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਥਾਣਾ ਮੁਖੀ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਲੋਕਾਂ ਦੇ ਘਰਾਂ ਵਿਚ ਰਾਸ਼ਨ ਪਹੁੰਚਾਉਣ ਲਈ 7 ਕਰਿਆਣਾ ਵਿਕਰੇਤਾ ਅਤੇ 7 ਸਬਜ਼ੀ ਵਿਕਰੇਤਾ ਨੂੰ ਪਾਸ ਜਾਰੀ ਕਰ ਦਿੱਤੇ ਗਏ ਹਨ, ਜੋ ਘਰ-ਘਰ ਜਾ ਕੇ ਲੋਕਾਂ ਤੱਕ ਰਾਸ਼ਨ ਪਹੁੰਚਾਣਗੇ। ਇਸ ਮੌਕੇ ਡੀ.ਐੱਸ.ਪੀ ਭੁਪਿੰਦਰ ਸਿੰਘ ਨੇ ਸਬਜ਼ੀ ਅਤੇ ਕਰਿਆਣਾ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਹੱਥਾਂ ’ਚ ਦਸਤਾਨੇ ਅਤੇ ਮੂੰਹ ’ਤੇ ਮਾਸਕ ਪਾ ਕੇ ਰੱਖਣ। ਦੱਸ ਦੇਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਕਾਰਨ ਲੋਕਾਂ ਨੂੰ ਇਸ ਦੀ ਗੰਭੀਰਤਾ ਨੂੰ ਸਮਝਣ ਅਤੇ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਹੈ। ਇਸ ਅਪੀਲ ਦੇ ਨਾਲ-ਨਾਲ ਮੋਦੀ ਵਲੋਂ ਮੰਗਲਵਾਰ 21 ਦਿਨ ਦੇ ਦੇਸ਼ ਪੱਧਰੀ ਲਾਕਡਾਊਨ ਦਾ ਐਲਾਨ ਵੀ ਕੀਤਾ ਗਿਆ ਹੈ। 

rajwinder kaur

This news is Content Editor rajwinder kaur