ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ''ਤੇ ਕੱਢਿਆ ਗਿਆ ਨਗਰ ਕੀਰਤਨ

11/28/2020 5:25:50 PM

ਗੁਰੂਹਰਸਹਾਏ (ਆਵਲਾ) : ਸ਼ਹਿਰ ਦਾ ਵੱਡੇ ਗੁਰਦੁਆਰੇ ਸ੍ਰੀ ਸਿੱਖ ਸਨਾਤਨ ਧਰਮਸ਼ਾਲਾ ਤੋਂ 551ਵੇਂ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਅਤੇ 5 ਪਿਆਰਿਆਂ ਦੀ ਰਹਿਨੁਮਾਈ ਹੇਠ ਕੱਢਿਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੇਨ ਬਾਜ਼ਾਰ, ਮੁਕਤਸਰ ਰੋਡ ਫ਼ਰੀਦਕੋਟ ਰੋਡ ਅਤੇ ਪੂਰੇ ਸ਼ਹਿਰ ਦੀ ਪਰਿਕਰਮਾ ਕਰਦੇ ਹੋਏ ਵਾਪਸ ਸ੍ਰੀ ਗੁਰਦੁਆਰਾ ਸਾਹਿਬ ਜਾ ਕੇ ਸਮਾਪਤ ਹੋਇਆ।

PunjabKesari

ਨਗਰ ਕੀਰਤਨ ਨਾਲ ਚੱਲ ਰਹੇ ਸ਼ਰਧਾਲੂਆਂ ਲਈ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਚਾਹ ਪਾਣੀ ਦਾ ਲੰਗਰ ਵੀ ਲਗਾਇਆ ਗਿਆ ਅਤੇ ਥਾਂ-ਥਾਂ 'ਤੇ ਸਵਾਗਤੀ ਗੇਟ ਵੀ ਲਗਾਏ ਗਏ। ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਅਤੇ ਪਾਲਕੀ ਸਾਹਿਬ ਅੱਗੇ ਸੰਗਤਾਂ ਵੱਲੋਂ ਝਾੜੂ ਲਗਾ ਕੇ ਅਤੇ ਸ਼ੁੱਧ ਸਾਫ ਪਾਣੀ ਦਾ ਛਿੜਕਾਅ ਕਰਕੇ ਸੇਵਾ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਗਿਆ। ਨਗਰ ਕੀਰਤਨ ਦੇ ਨਾਲ ਗੁਰਦੁਆਰਾ ਸਿੱਖ ਸਨਾਤਨ ਧਰਮਸ਼ਾਲਾ ਦੇ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।


cherry

Content Editor

Related News