ਜੀ.ਟੀ.ਬੀ. ਸਕੂਲ ਵਲੋਂ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਨੂੰ ਸਮਰਪਿਤ ਸ਼ਹੀਦੀ ਦਿਹਾੜਾ

12/19/2020 4:12:08 PM

ਮਲੋਟ (ਜੁਨੇਜਾ): ਗੁਰੂ ਤੇਗ ਬਹਾਦੁਰ ਖਾਲਸਾ ਸੀਨੀਅਰ ਸੰਕੈਡਰੀ ਅਤੇ ਪਬਲਿਕ ਸਕੂਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲਾਂ ਦੇ ਪ੍ਰਿਸੀਪਲਾਂ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।

ਇਸ ਸਬੰਧੀ ਸੰਸਥਾ ਦੇ ਪੰਜਾਬੀ ਭਵਨ ’ਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਅਰਦਾਸ ਕੀਤੀ ਗਈ। ਅਧਿਆਪਕਾਂ ਵਲੋਂ ਸ਼ਬਦ ਗਾਇਨ ਕੀਤੇ। ਇਸ ਮੌਕੇ ਸੰਸਥਾ ਦੇ ਚੈਅਰਮੈਨ ਗੁਰਦੀਪ ਸਿੰਘ ਸੰਧੂ ਨੇ ਗੁਰੂ ਸਾਹਿਬ ਦੀ ਹਜੂਰੀ ’ਚ ਸ਼ਸ਼ੋਭਿਤ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜੀ.ਟੀ.ਬੀ. ਸੀਨੀਅਰ ਸੰਕੈਡਰੀ ਸਕੂਲ ਦੇ ਪਿ੍ਰੰਸੀਪਲ ਅਮਰਜੀਤ ਨਰੂਲਾ, ਪਬਲਿਕ ਸਕੂਲ ਦੇ ਪ੍ਰਿੰਸੀਪਲ ਹੇਮਲਤਾ ਕਪੂਰ, ਐਨਮੈਂਟਰੀ ਦੇ ਹੈੱਡ ਮਿਸਟ੍ਰੈਸ ਰੈਣੂ ਨਰੂਲਾ ਅਤੇ ਮਿਡਲ ਵਿੰਗ ਦੇ ਕੋਆਰਡੀਨੇਟਰ ਨੀਲਮ ਜੁਨੇਜਾ ਵੀ ਹਾਜ਼ਰ ਸਨ। 

Shyna

This news is Content Editor Shyna