ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਨੇ ਜ਼ੁਲਮ ਦੇ ਵਿਰੁੱਧ ਲੜਨ ਦੀ ਸਿੱਖਿਆ ਦਿੱਤੀ

Friday, Mar 05, 2021 - 08:42 PM (IST)

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਨੇ ਜ਼ੁਲਮ ਦੇ ਵਿਰੁੱਧ ਲੜਨ ਦੀ ਸਿੱਖਿਆ ਦਿੱਤੀ

ਮੋਹਾਲੀ (ਨਿਆਮੀਆਂ) : ਪੰਜਾਬ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿਚ ਸਕੂਲ ਸਿੱਖਿਆ ਮਹਿਕਮੇ ਵਲੋਂ ਕਰਵਾਏ ਜਾ ਰਹੇ ਮੁਕਾਬਲਿਆਂ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਹੈ ਅਤੇ ਵਿਦਿਅਰਥੀਆਂ ਲਈ ਇਹ ਮੁਕਾਬਲੇ ਬੇਹੱਦ ਲਾਹੇਵੰਦ ਸਿੱਧ ਹੋ ਰਹੇ ਹਨ। ਇਨ੍ਹਾਂ ਨਾਲ ਜਿੱਥੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਹੋ ਰਿਹਾ ਹੈ, ਉੱਥੇ ਉਹ ਆਪਣੀ ਅਮੀਰ ਵਿਰਾਸਤ ਨਾਲ ਵੀ ਜੁੜ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਹਿੰਮਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਅਧੀਨ ਪਹਿਲਾਂ ਪੇਂਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਉਪਰੰਤ ਸ਼ਬਦ ਗਾਇਨ, ਲੇਖ ਲਿਖਣ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਲਈ ਵਿਦਿਅਰਥੀਆਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਨਾਲ ਜਿੱਥੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਜਾਣਕਾਰੀ ਮਿਲੇਗੀ, ਉੱਥੇ ਹੀ ਉਹ ਆਪਣੇ ਅਮੀਰ ਵਿਰਸੇ ਨਾਲ ਵੀ ਜੁੜ ਸਕਣਗੇ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਨੇ ਸਾਨੂੰ ਜ਼ੁਲਮ ਦੇ ਵਿਰੁੱਧ ਲੜਨ ਦੀ ਸਿੱਖਿਆ ਦਿੱਤੀ ਹੈ ਅਤੇ ਹਮੇਸ਼ਾ ਕਮਜ਼ੋਰ ਦੇ ਹੱਕ ਵਿਚ ਖੜ੍ਹੇ ਹੋਣ ਦਾ ਸੁਨੇਹਾ ਵੀ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਜਿੱਥੇ ਸਕੂਲ ਮੁਖੀਆਂ ਤੇ ਅਧਿਆਪਕਾਂ ਦਾ ਵੱਡਮੁੱਲਾ ਯੋਗਦਾਨ ਰਹੇਗਾ, ਉੱਥੇ ਹੀ ਵਿਦਿਆਰਥੀਆਂ ਦੇ ਮਾਪਿਆਂ ਦੀ ਵੀ ਅਹਿਮ ਭੂਮਿਕਾ ਰਹੇਗੀ।


author

Anuradha

Content Editor

Related News