ਦੁਖ਼ਦ ਖ਼ਬਰ: 10 ਸਾਲਾਂ ਬੱਚੀ ਦੀ ਭਿਆਨਕ ਬੀਮਾਰੀ ਨਾਲ ਮੌਤ, ਪਰਿਵਾਰ ''ਤੇ ਟੁੱਟਿਆ ਦੁੱਖਾਂ ਦਾ ਪਹਾੜ

Friday, Oct 23, 2020 - 06:04 PM (IST)

ਦੁਖ਼ਦ ਖ਼ਬਰ: 10 ਸਾਲਾਂ ਬੱਚੀ ਦੀ ਭਿਆਨਕ ਬੀਮਾਰੀ ਨਾਲ ਮੌਤ, ਪਰਿਵਾਰ ''ਤੇ ਟੁੱਟਿਆ ਦੁੱਖਾਂ ਦਾ ਪਹਾੜ

ਗੁਰੂਹਰਸਹਾਏ (ਆਂਵਲਾ): ਸ਼ਹਿਰ ਦੇ ਨਾਲ ਲੱਗਦੀ ਬਸਤੀ ਗੋਬਿੰਦਗੜ੍ਹ 'ਚ ਰਹਿੰਦੀ 10 ਸਾਲਾ ਕੋਹੀਨੂਰ ਦਾ ਕਿਸੇ ਭਿਆਨਕ ਬਿਮਾਰੀ ਦੇ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਚੀ ਦੇ ਪਿਤਾ ਜਗਦੀਸ਼ ਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਬੱਚੀ ਨੂੰ 4 ਅਕਤਬੂਰ ਨੂੰ ਬੁਖ਼ਾਰ ਹੋਇਆ ਸੀ, ਜਿਸ ਨੂੰ ਕੋਟਕਪੁਰਾ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਪਰ ਉਸ ਦਿਨ ਹੀ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਦੇ ਕਿਸੇ ਨਿੱਜੀ ਹਸਪਤਾਲ 'ਚ ਰੈਫ਼ਰ ਕਰ ਦਿੱਤਾ, ਜਿੱਥੇ ਉਸ ਦਾ ਕਾਫ਼ੀ ਦਿਨ ਇਲਾਜ ਚੱਲਿਆ, ਉੱਥੇ ਉਸ ਦੀ ਸਿਹਤ ਠੀਕ ਨਾ ਹੋਣ ਦੇ ਕਾਰਨ ਪਰਿਵਾਰ ਵਾਲੇ 19 ਅਕਤੂਬਰ ਨੂੰ ਚੰਡੀਗੜ੍ਹ ਪੀ.ਜੀ.ਆਈ. 'ਚ ਇਲਾਜ ਲਈ ਲੈ ਗਏ, ਜਿੱਥੇ ਇਸ ਬੱਚੀ ਦੀ ਇਲਾਜ ਚੱਲਿਆ ਅਤੇ ਬੀਤੇ ਵੀਰਵਾਰ ਨੂੰ ਦੇਰ ਸ਼ਾਮ ਇਸ ਬੱਚੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ:  ਦੁਖ਼ਦ ਖ਼ਬਰ: ਦੋ ਭੈਣਾਂ ਦੇ ਇਕਲੌਤੇ ਭਰਾ ਦੀ ਕੈਨੇਡਾ 'ਚ ਹੋਈ ਮੌਤ, ਸਦਮੇ 'ਚ ਪਰਿਵਾਰ

ਬੱਚੀ ਦੇ ਪਿਤਾ ਨੇ ਦੱਸਿਆ ਕਿ ਜਦੋਂ ਬੱਚੀ ਨੂੰ ਬੁਖ਼ਾਰ ਹੋਇਆ ਅਤੇ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਤਾਂ ਉਸ ਦਾ ਖ਼ੂਨ ਕਰੀਬ 11 ਗ੍ਰਾਮ ਸੀ। ਬੱਚੀ ਦੀ ਮੌਤ ਹੋਣ ਤੋਂ ਪਹਿਲਾਂ ਬੱਚੀ ਦਾ ਖੂਨ 6 ਗ੍ਰਾਮ ਰਹਿ ਗਿਆ ਸੀ ਅਤੇ ਉਸ ਦੇ ਸਰੀਰ 'ਚ ਪੰਜ ਹਜ਼ਾਰ ਦੇ ਕਰੀਬ ਸੈੱਲ ਰਹਿ ਗਏ ਸਨ, ਜੋ ਕਿ ਲੱਖਾਂ ਦੀ ਤਦਾਦ 'ਚ ਹੁੰਦੇ ਹਨ। ਬੱਚੀ ਦੇ ਪਿਤਾ ਨੇ ਦੱਸਿਆ ਕਿ ਬੱਚੀ ਦੀ ਮੌਤ ਕਿਸ ਬੀਮਾਰੀ ਨਾਲ ਹੋਈ ਹੈ। ਉਨ੍ਹਾਂ ਨੂੰ ਇਸ ਗੱਲ ਦਾ ਪਤਾ ਨਹੀਂ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਿਸ ਬੱਚੀ ਦੇ ਸੈੱਲ ਹੀ ਪੰਜ ਹਜ਼ਾਰ ਦੇ ਕਰੀਬ ਰਹਿ ਗਏ ਹੋਣ ਅਤੇ ਇਲਾਕੇ 'ਚ ਕਿਤੇ ਕੋਈ ਹੋਰ ਭਿਆਨਕ ਬੀਮਾਰੀ ਦਸਤਕ ਤਾਂ ਨਹੀਂ ਦੇ ਰਹੀ ਹੈ, ਜਿਸ ਕਾਰਨ ਇਸ ਬੱਚੀ ਦੀ ਮੌਤ ਹੋਈ ਹੋਵੇ।

ਇਹ ਵੀ ਪੜ੍ਹੋ:  ਰਾਣਾ ਕਤਲ ਕਾਂਡ 'ਚ ਨਵਾਂ ਮੋੜ, ਇਸ ਗੈਂਗਸਟਰ ਗਰੁੱਪ ਨੇ ਫੇਸਬੁੱਕ 'ਤੇ ਲਈ ਜ਼ਿੰਮੇਵਾਰੀ

ਸਿਹਤ ਵਿਭਾਗ ਨੂੰ ਚਾਹੀਦਾ ਹੈ ਕਿ ਸ਼ਹਿਰ 'ਚ ਹੋਰ ਇਲਾਕੇ 'ਚ ਫੈਲ ਰਹੀਆਂ ਵੱਖ-ਵੱਖ ਬੀਮਾਰੀਆਂ 'ਤੇ ਕਾਬੂ ਪਾਉਣ ਦੇ ਲਈ ਇਲਾਕੇ 'ਚ ਸਪਰੇਅ ਕਰਵਾਈ ਜਾਵੇ, ਜੋ ਬੀਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਲਾਕੇ 'ਚ ਪਿਛਲੇ ਕੁੱਝ ਦਿਨਾਂ ਤੋਂ ਵੱਖ-ਵੱਖ ਬੀਮਾਰੀਆਂ ਨਾਲ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਮ੍ਰਿਤਕ ਬੱਚੀ ਸਥਾਨਕ ਸ਼ਹਿਰ ਦੇ ਡੀ.ਏ.ਵੀ. ਸਕੂਲ 'ਚ ਪੰਜਵੀਂ ਕਲਾਸ 'ਚ ਪੜ੍ਹਦੀ ਸੀ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ ਅਤੇ ਇਲਾਕੇ 'ਚ ਇਸ ਮੌਤ ਨਾਲ ਗਮਗੀਨ ਵਰਗਾ ਮਾਹੌਲ ਹੋ ਗਿਆ ਹੈ।

ਇਹ ਵੀ ਪੜ੍ਹੋ:  ਬਿਜਲੀ ਮਹਿਕਮੇ ਦਾ ਕਮਾਲ: 1254 ਯੂਨਿਟਾਂ ਦਾ ਬਿੱਲ 91 ਲੱਖ ਰੁਪਏ; ਖਪਤਕਾਰ ਨੂੰ ਕਰੋੜਪਤੀ ਬਣਨ ਦੀ ਖ਼ੁਸ਼ੀ


author

Shyna

Content Editor

Related News