ਗੁਰੂਹਰਸਹਾਏ ਨਗਰ ਕੌਂਸਲ ਦੀਆਂ ਚੋਣਾਂ 5 ਜੁਲਾਈ ਨੂੰ, ਉਸੇ ਦਿਨ ਹੀ ਆਉਣਗੇ ਨਤੀਜੇ

Saturday, Jun 20, 2026 - 06:08 PM (IST)

ਗੁਰੂਹਰਸਹਾਏ ਨਗਰ ਕੌਂਸਲ ਦੀਆਂ ਚੋਣਾਂ 5 ਜੁਲਾਈ ਨੂੰ, ਉਸੇ ਦਿਨ ਹੀ ਆਉਣਗੇ ਨਤੀਜੇ

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਗੁਰੂਹਰਸਹਾਏ ਸ਼ਹਿਰ ਦੀਆਂ ਨਗਰ ਕੌਂਸਲ ਦੀਆਂ ਚੋਣਾਂ 5 ਜੁਲਾਈ ਹੋਣ ਜਾ ਰਹੀਆਂ ਹਨ ਸ਼ਹਿਰ ਦੇ ਕੁੱਲ 15 ਵਾਰਡ ਹਨ ਜਿਨ੍ਹਾਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਤਾਰੀਖ 22 ਜੂਨ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਰਿਟਰਨਿੰਗ ਆਫਿਸ ਦੇ ਦਫਤਰ ਵਿਚ ਸ਼ੁਰੂ ਹੋਵੇਗੀ। ਨਾਮਜ਼ਦਗੀਆ ਦਾਖਲ ਕਰਨ ਦੀ ਆਖਰੀ ਤਾਰੀਖ 25 ਜੂਨ ਦਿਨ ਵੀਰਵਾਰ ਦੁਪਹਿਰ 3 ਵਜੇ ਤੱਕ ਹੋਵੇਗੀ। ਇਸਦੀ ਪੜਤਾਲ 26 ਜੂਨ ਸ਼ੁੱਕਰਵਾਰ ਨੂੰ ਹੋਵੇਗੀ। 

ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਾਰੀਖ 27 ਜੂਨ ਦਿਨ ਸ਼ਨੀਵਾਰ ਦੁਪਹਿਰ 3 ਵਜੇ ਤੱਕ ਹੋਵੇਗੀ। ਇਸ ਦੇ ਨਾਲ ਹੀ 5 ਜੁਲਾਈ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਵੋਟਿੰਗ ਈਵੀਐੱਮ ਮਸ਼ੀਨਾਂ ਰਾਹੀਂ ਕੀਤੀ ਜਾਵੇਗੀ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਹੀ ਹੋਵੇਗੀ। ਚੋਣ ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਸੁਤੰਤਰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਇਸ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਚੋਣ ਜ਼ਾਬਤਾ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ ਲਾਗੂ ਰਹੇਗਾ।


author

Gurminder Singh

Content Editor

Related News