ਸੰਗਰੂਰ : ਗੁਰਦੁਆਰਾ ਸਾਹਿਬ ’ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਪੁਲਸ ਨੇ ਘੰਟੇ ’ਚ 4 ਦੋਸ਼ੀ ਕੀਤੇ ਗ੍ਰਿਫ਼ਤਾਰ

05/11/2022 4:51:07 PM

ਸੰਗਰੂਰ (ਪ੍ਰਿੰਸ) : ਸੰਗਰੂਰ ਦੇ ਤੂੰਗਾ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਮਾਮਲੇ ’ਚ ਸੰਗਰੂਰ ਪੁਲਸ ਨੇ 1 ਘੰਟੇ ’ਚ ਹੀ ਮਾਮਲੇ ਦੀ ਜਾਂਚ ਕਰ ਕੇ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲਾ ਸੰਗਰੂਰ ਦੇ ਸੁਨਾਮ ਰੋਡ ’ਤੇ ਪਿੰਡ ਤੂੰਗਾ ਦੇ ਗੁਰਦੁਆਰਾ ਸਾਹਿਬ ਦਾ ਹੈ, ਜਿੱਥੇ ਸਵੇਰੇ ਗੁਟਕਾ ਸਾਹਿਬ ਦੇ ਕੁਝ ਅੰਗ ਗੁਰਦੁਆਰਾ ਸਾਹਿਬ ’ਚ ਹੀ ਨਿਸ਼ਾਨ ਸਾਹਿਬ ਕੋਲ ਪਏ ਮਿਲੇ ਅਤੇ ਉੱਥੇ ਮੌਜੂਦ ਲੋਕਾਂ ਨੇ ਜਦੋਂ ਦੇਖਿਆ ਤਾਂ ਪੁਲਸ ਨੂੰ ਇਸ ਸੰਬੰਧੀ ਸ਼ਿਕਾਇਤ ਦਿੱਤੀ ਅਤੇ ਜਾਂਚ ਕਰਦੇ ਹੋਏ ਪੁਲਸ ਨੇ 1 ਘੰਟੇ ’ਚ ਹੀ ਸ਼ੱਕ ਦੇ ਆਧਾਰ ’ਤੇ 4 ਦੋਸ਼ੀਆਂ ਨੂੰ ਫੜ੍ਹ ਲਿਆ। ਪੁਲਸ ਨੇ ਕਿਹਾ ਕਿ ਇਹ ਧਾਰਮਿਕ ਮਾਮਲਾ ਹੈ ਅਤੇ ਉਸਦੀ ਪੂਰੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ। ਫਿਲਹਾਲ ਅਸੀਂ ਚਾਰਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਹੜਾ ਵੀ ਦੋਸ਼ੀ ਹੋਵੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਬਜ਼ੁਰਗਾਂ ਨੇ ਮਾਸੂਮ ਬੱਚੇ 'ਤੇ ਢਾਹਿਆ ਤਸ਼ੱਦਦ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਫੌਰੀ ਐਕਸ਼ਨ

ਪੁਲਸ ਨੇ ਪੂਰੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਵਿਅਕਤੀ ਨੂੰ ਸੁਖਮਣੀ ਸਾਹਿਬ ਦਾ ਗੁਟਕਾ ਸਾਹਿਬ ਦਿੱਤਾ ਹੋਇਆ ਸੀ ਅਤੇ ਜਦੋਂ ਅੱਜ ਸਵੇਰੇ ਉਸਦੇ ਅੰਗ ਨਿਸ਼ਾਨ ਸਾਹਿਬ ਕੋਲ ਪਏ ਮਿਲੇ ਤਾਂ ਸ਼ੱਕ ਦੇ ਆਧਾਰ ’ਤੇ ਉਸ ਵਿਅਕਤੀ ਕੋਲ ਜੋ ਗੁਟਕਾ ਸਾਹਿਬ ਸੀ ਜਦੋਂ ਉਹ ਚੈੱਕ ਕੀਤਾ ਗਿਆ ਤਾਂ ਉਸ ’ਚੋਂ ਉਹੀਂ ਅੰਗ ਗਾਇਬ ਪਾਏ ਗਏ ਅਤੇ ਉਸ ਨੂੰ ਉਸੇ ਸਮੇਂ ਹੀ ਦਬੋਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੂਰਾ ਮਾਮਲਾ ਕੁਝ ਜ਼ਮੀਨ ਨਾਲ ਜੁੜਿਆ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਨਿਹੰਗ ਸਿੰਘ ਜਿਸ ਨੇ ਆਪਣੀ ਥੋੜ੍ਹੀ ਜ਼ਮੀਨ ਗੁਰਦੁਆਰਾ ਸਾਹਿਬ ਨੂੰ ਦਾਨ ਕਰ ਦਿੱਤੀ ਸੀ ’ਤੇ ਉਸਦੇ ਭਰਾ ਵਲੋਂ ਉਹ ਜ਼ਮੀਨ ਹੜਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜ਼ਮੀਨ ਨੂੰ ਲੈ ਕੇ ਦੋਵਾਂ ਭਰਾਵਾਂ ’ਚ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਉਸ ਮਾਮਲੇ ’ਚ ਆਪਣੇ ਭਰਾ ਨੂੰ ਫਸਾਉਣ ਲਈ ਦੋਸ਼ੀ ਨੇ ਇਹ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੁਲਸ ਨੇ ਦੱਸਿਆ ਕਿ ਅਸੀਂ ਸ਼ੱਕ ਦੇ ਆਧਾਰ ’ਤੇ ਚਾਰ ਦੋਸ਼ੀ ਗ੍ਰਿਫ਼ਤਾਰ ਕਰ ਲਏ ਹਨ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, RDX ਨਾਲ ਫੜੇ ਗਏ 4 ਅੱਤਵਾਦੀਆਂ ਦੇ 2 ਹੋਰ ਸਾਥੀ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News