ਹੈਬੋਵਾਲ ਇਲਾਕੇ ਤੋਂ ਦੋ ਨਾਬਾਲਗ ਕੁੜੀਆਂ ਹੋਈਆਂ ਲਾਪਤਾ, ਫੈਲੀ ਸਨਸਨੀ

07/17/2022 5:34:08 PM

ਲੁਧਿਆਣਾ (ਰਾਜ) - ਲੁਧਿਆਣਾ ਦੇ ਹੈਬੋਵਾਲ ਇਲਾਕੇ ’ਚੋਂ ਦੋ ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੁੜੀਆਂ ਨੂੰ ਬੰਧਕ ਬਣਾ ਕੇ ਰੱਖਣ ਦਾ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਨੇਤਾਜੀ ਪਾਰਕ ਦੇ ਰਹਿਣ ਵਾਲੇ ਅਨੀਤ ਸਿੰਘ ਨੇ ਦੱਸਿਆ ਕਿ ਉਸ ਦੀਆਂ ਦੋ ਭਤੀਜੀਆਂ ਹਨ। ਉਨ੍ਹਾਂ ਦੇ ਨਾਂ ਸੋਨੀਆ ਉਰਫ ਰੋਸ਼ਨੀ (17) ਅਤੇ ਦਿਵਿਆ (16) ਸਾਲ ਹੈ, ਜੋ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੀਆ ਗਈਆਂ ਹਨ। 

ਉਸ ਨੇ ਦੱਸਿਆ ਕਿ ਉਨ੍ਹਾਂ ਨੇ ਦੋਵਾਂ ਕੁੜੀਆਂ ਦੀ ਬਹੁਤ ਤਲਾਸ਼ ਕੀਤੀ ਪਰ ਹੁਣ ਤੱਕ ਉਨ੍ਹਾਂ ਬਾਰੇ ਕੁਝ ਪਤਾ ਨਹੀਂ ਲੱਗਾ ਹੈ। ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀਆਂ ਭਤੀਜੀਆਂ ਨੂੰ ਨਾਜਾਇਜ਼ ਤੌਰ 'ਤੇ ਬੰਧਕ ਬਣਾਇਆ ਗਿਆ ਹੈ। ਅਨੀਤ ਸਿੰਘ ਦੀ ਸ਼ਿਕਾਇਤ ’ਤੇ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ।


rajwinder kaur

Content Editor

Related News