ਗੜੇਮਾਰੀ ਨਾਲ ਨੁਕਸਾਨੀ ਫਸਲਾਂ ਲਈ ਪ੍ਰਤੀ ਏਕੜ 50000 ਮੁਆਵਜ਼ੇ ਦੀ ਮੰਗ

Friday, Apr 10, 2026 - 04:17 PM (IST)

ਗੜੇਮਾਰੀ ਨਾਲ ਨੁਕਸਾਨੀ ਫਸਲਾਂ ਲਈ ਪ੍ਰਤੀ ਏਕੜ 50000 ਮੁਆਵਜ਼ੇ ਦੀ ਮੰਗ

ਧਰਮਕੋਟ (ਅਕਾਲੀਆਂ ਵਾਲਾ) : ਭਾਜਪਾ ਦੇ ਜਨਰਲ ਸਕੱਤਰ ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਹਾਲ ਹੀ ਵਿਚ ਹੋਈ ਗੜੇਮਾਰੀ ਕਾਰਨ ਨੁਕਸਾਨੀ ਫਸਲਾਂ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ ਅਤੇ ਪ੍ਰਤੀ ਏਕੜ 50000 ਰੁਪਏ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਜਿਸ ਨਾਲ ਕਿਸਾਨ ਆਰਥਿਕ ਤੌਰ 'ਤੇ ਕਮਜ਼ੋਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਕਈ ਥਾਵਾਂ 'ਤੇ ਖੜੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਅਤੇ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਇਕ ਪਲ ਵਿਚ ਮਿਟ ਗਈ ਹੈ। ਇਸ ਹਾਲਤ ਵਿਚ ਕਿਸਾਨਾਂ ਨੂੰ ਸਰਕਾਰੀ ਮਦਦ ਦੀ ਬਹੁਤ ਜ਼ਰੂਰਤ ਹੈ। 

ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਗਿਰਦਾਵਰੀ ਕਰਵਾ ਕੇ ਅਸਲੀ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾਵੇ ਅਤੇ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਕਿਸਾਨਾਂ ਨੂੰ ਰਾਹਤ ਨਾ ਦਿੱਤੀ ਗਈ ਤਾਂ ਉਹ ਹੋਰ ਵੱਡੇ ਆਰਥਿਕ ਸੰਕਟ ਵਿਚ ਫਸ ਸਕਦੇ ਹਨ। 


author

Gurminder Singh

Content Editor

Related News