ਨਸ਼ੇ ਵਾਲੇ ਪਦਾਰਥਾਂ ਸਮੇਤ ਅੱਧਾ ਦਰਜਨ ਮੁਲਜ਼ਮ ਕਾਬੂ

09/16/2019 10:43:09 PM

ਬਠਿੰਡਾ, (ਵਰਮਾ)- ਜ਼ਿਲਾ ਪੁਲਸ ਨੇ ਵੱਖ-ਵੱਖ ਮਾਮਲਿਆਂ ’ਚ ਨਸ਼ੇ ਵਾਲੇ ਪਦਾਰਥਾਂ, ਸ਼ਰਾਬ ਤੇ ਲਾਹਣ ਬਰਾਮਦ ਕਰਕੇ ਅੱਧਾ ਦਰਜਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਕੋਤਵਾਲੀ ਦੇ ਏ. ਐੱਸ. ਆਈ. ਰਾਜਪਾਲ ਸਿੰਘ ਅਨੁਸਾਰ ਬੀਤੀ ਐਤਵਾਰ ਨੂੰ ਉਹ ਬੱਸ ਸਟੈਂਡ ’ਤੇ ਚੈਕਿੰਗ ਕਰ ਰਹੇ ਸੀ ਕਿ ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਮੁਲਜ਼ਮ ਅਵਤਾਰ ਸਿੰਘ ਵਾਸੀ ਘਨੌਰੀ ਕਲਾਂ ਜ਼ਿਲਾ ਸੰਗਰੂਰ ਨੂੰ ਰੋਕ ਕੇ ਉਸਦੇ ਸਾਮਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 3 ਹਜ਼ਾਰ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫਤਾਰ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਹੈ। ਉਥੇ ਹੀ ਥਾਣਾ ਕੈਂਟ ਦੇ ਹੌਲਦਾਰ ਅਵਤਾਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਭੁੱਚੋਂ ਖੁਰਦ ਬੱਸ ਸਟੈਂਡ ਤੋਂ ਮੁਲਜ਼ਮ ਕਾਲਾ ਸਿੰਘ ਵਾਸੀ ਭੁੱਚੋਂ ਖੁਰਦ ਨੂੰ 5 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਵੱਲੋਂ ਇਸੇ ਮਾਮਲੇ ’ਚ ਪਿੰਡ ਤੁੰਗਵਾਲੀ ਵਾਸੀ ਰਾਮ ਸਿੰਘ ਨੂੰ ਵੀ ਨਾਮਜ਼ਦ ਕਰਕੇ ਦੋਵਾਂ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਦੇ ਏ. ਐੱਸ. ਆਈ. ਸੁਰਜੀਤ ਸਿੰਘ ਵੱਲੋਂ ਗਸ਼ਤ ਦੌਰਾਨ ਪਿੰਡ ਕਰਮਗਡ਼੍ਹ ਛਤਰਾ ਤੋਂ ਮੁਲਜ਼ਮ ਗੁਰਪ੍ਰੀਤ ਸਿੰਘ ਵਾਸੀ ਪਿੰਡ ਵਿਕਰ ਖੁਰਦ ਨੂੰ 930 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ। ਉਥੇ ਹੀ ਥਾਣਾ ਫੂਲ ਦੇ ਏ. ਐੱਸ. ਆਈ. ਜਗਜੀਤ ਸਿੰਘ ਵੱਲੋਂ ਪਿੰਡ ਭਾਈਰੂਪਾ ਤੋਂ ਮੁਲਜ਼ਮ ਬਲਵੀਰ ਸਿੰਘ ਵਾਸੀ ਦੂਲੇਵਾਲਾ ਨੂੰ 24 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਗਿਆ ਜਦਕਿ ਉਸਦਾ ਦੂਜਾ ਸਾਥੀ ਰਘੁਬੀਰ ਸਿੰਘ ਪੁਲਸ ਨੂੰ ਚਕਮਾ ਦੇਣ ’ਚ ਸਫਲ ਹੋ ਗਿਆ। ਪੁਲਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਫਰਾਰ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਥਾਣਾ ਮੌਡ਼ ਦੇ ਐੱਸ. ਆਈ. ਗਣੇਸ਼ਵਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਘੁੰਮਣ ਕਲਾਂ ’ਚ ਛਾਪੇਮਾਰੀ ਕਰਕੇ ਮੁਲਜ਼ਮ ਭੋਲਾ ਸਿੰਘ ਨੂੰ 200 ਲੀਟਰ ਲਾਹਣ ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।


Bharat Thapa

Content Editor

Related News