ਹਲਕਾ ਦਿੜ੍ਹਬਾ ਤੋਂ ਉਮੀਦਵਾਰ ਗੁਲਜਾਰ ਮੂਨਕ ਤੇ ਅਮਨਪ੍ਰੀਤ ਸਿੰਘ ਨੇ ਭਰੇ ਨਾਮਜ਼ਦਗੀ ਪੱਤਰ

Thursday, Jan 27, 2022 - 08:19 PM (IST)

ਹਲਕਾ ਦਿੜ੍ਹਬਾ ਤੋਂ ਉਮੀਦਵਾਰ ਗੁਲਜਾਰ ਮੂਨਕ ਤੇ ਅਮਨਪ੍ਰੀਤ ਸਿੰਘ ਨੇ ਭਰੇ ਨਾਮਜ਼ਦਗੀ ਪੱਤਰ

ਦਿੜ੍ਹਬਾ ਮੰਡੀ (ਅਜੈ) - ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਂਖਵਾ) ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਲਜਾਰ ਸਿੰਘ ਮੂਨਕ ਅਤੇ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਉਮੀਦਵਾਰ ਅਮਨਪ੍ਰੀਤ ਸਿੰਘ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਉਪ ਮੰਡਲ ਮੈਜਿਸਟ੍ਰੇਟ ਰਾਜੇਸ਼ ਸ਼ਰਮਾ ਕੋਲ ਉਨ੍ਹਾਂ ਦੇ ਦਫ਼ਤਰ ਦਿੜ੍ਹਬਾ ਵਿਖੇ ਦਾਖਲ ਕਰਵਾਏ। ਇਸ ਮੌਕੇ ਗੁਲਜਾਰ ਸਿੰਘ ਮੂਨਕ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਥੇਦਾਰ ਤੇਜਾ ਸਿੰਘ ਕਮਾਲਪੁਰ, ਕਰਨ ਘੁਮਾਣ ਕੈਨੇਡਾ ਹਾਜ਼ਰ ਸਨ। 

ਪੜ੍ਹੋ ਇਹ ਵੀ ਖ਼ਬਰ - ਨਵਜੋਤ ਕੌਰ ਸਿੱਧੂ ਦਾ ਮਜੀਠੀਆ 'ਤੇ ਸ਼ਬਦੀ ਹਮਲਾ, ਹਰਸਿਮਰਤ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)

ਜਵਾਹਰ ਸਿੰਘ ਮੂਨਕ ਨੇ ਗੁਲਜਾਰ ਸਿੰਘ ਦੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਲਜਾਰ ਨੇ ਕਿਹਾ ਕਿ ਹਲਕਾ ਦਿੜ੍ਹਬਾ ਦੇ ਲੋਕਾਂ ਦਾ ਅਥਾਹ ਪਿਆਰ ਮਿਲ ਰਿਹਾ ਹੈ। ਪਿੰਡਾਂ ਅੰਦਰ ਲੋਕ ਆਪ ਮੁਹਾਰੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮੇਰਾ ਸਾਥ ਦੇ ਰਹੇ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੇ ਲੋਕ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਕਿੰਨਾ ਪਿਆਰ ਕਰਦੇ ਹਨ।

ਪੜ੍ਹੋ ਇਹ ਵੀ ਖ਼ਬਰ - ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ


author

rajwinder kaur

Content Editor

Related News