ਹਲਕਾ ਵਿਧਾਇਕ ਲੋਹਗੜ੍ਹ ਨੇ ਕੀਤਾ ਕਾਂਗਰਸੀ ਉਮੀਦਵਾਰਾਂ ਦੇ ਹੱਕ ''ਚ ਚੋਣ ਪ੍ਰਚਾਰ

09/14/2018 12:43:02 PM

ਕਿਸ਼ਨਪੁਰਾ ਕਲਾਂ (ਭਿੰਡਰ) - ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਪਿੰਡ ਭਿੰਡਰ ਕਲਾਂ ਵਿਖੇ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਜ਼ੋਨਾਂ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਇਨ੍ਹਾਂ ਉਮੀਦਵਾਰਾਂ ਨੂੰ ਵੱਡੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।

ਪਿੰਡ ਭਿੰਡਰ ਕਲਾ ਵਿਖੇ ਰੱਖੇ ਸਾਂਝੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜ਼ਿਲਾ ਪ੍ਰੀਸ਼ਦ ਜਲਾਲਾਬਾਦ ਜ਼ੋਨ ਤੋਂ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਕੋਕਰੀ ਕਲਾਂ ਜ਼ਿਲਾ ਪ੍ਰੀਸ਼ਦ ਜ਼ੋਨ ਤੋਂ ਮਨਪ੍ਰੀਤ ਸਿੰਘ ਨੀਟਾ ਵਹਿਣੀਵਾਲ, ਬਲਾਕ ਸੰਮਤੀ ਜ਼ੋਨ ਭਿੰਡਰ ਕਲਾਂ ਤੋਂ ਅਮਰਦੀਪ ਸਿੰਘ ਮਨੀਲਾ, ਬਲਾਕ ਸੰਮਤੀ ਜ਼ੋਨ ਭਿੰਡਰ ਖੁਰਦ ਤੋਂ ਬੀਬੀ ਹਰਬੰਸ ਕੌਰ ਚੁਣੇ ਗਏ ਹਨ, ਨੂੰ ਜਿਤਾ ਕੇ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰੋ। ਇਸ ਮੌਕੇ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਡਾ. ਤਾਰਾ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਅਕਾਲੀਆਂ ਵੱਲੋਂ ਕੀਤੀਆਂ ਧੱਕੇਸ਼ਾਹੀਆਂ ਤੋਂ ਭਲੀਭਾਂਤ ਜਾਣੂ ਹਨ ਅਤੇ ਹੁਣ ਉਹ ਅਕਾਲੀ ਦਲ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਇੰਦਰਪ੍ਰੀਤ ਸਿੰਘ ਬੰਟੀ ਸ਼ਹਿਰੀ ਪ੍ਰਧਾਨ ਧਰਮਕੋਟ, ਠੇਕੇਦਾਰ ਸੁਰਿੰਦਰ ਸਿੰਘ ਵਹਿਣੀਵਾਲ, ਜਗਤਾਰ ਮਾਨ ਕਿਸ਼ਨਪੁਰਾ ਕਲਾਂ, ਵਰਿੰਦਰਪਾਲ ਸਿੰਘ ਮੱਖਣ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।


Related News