ਜਲਾਲਾਬਾਦ : ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਆਪਣੀ ਵੋਟ ਦਾ ਕੀਤਾ ਇਸਤੇਮਾਲ

09/19/2018 1:03:21 PM

ਜਲਾਲਾਬਾਦ (ਨਿਖੰਜ) - ਬੁੱਧਵਾਰ ਨੂੰ ਚੋਣ ਕਮਿਸ਼ਨਰ ਪੰਜਾਬ ਦੀ ਹਦਾਇਤਾਂ ਅਨੁਸਾਰ ਵੋਟ ਦੀ ਪ੍ਰਕਿਰਿਆ ਦਾ ਕੰਮ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਜਾਰੀ ਰਹੇਗਾ, ਜਿਸ 'ਚ ਲੋਕ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਚੱਕ ਸੋਤਰੀਆ ਬੰਦੀਵਾਲਾ ਦੇ ਜੋਨ ਬੂਥ ਵਿਖੇ ਆਪਣੀ ਵੋਟ ਦੀ ਵਰਤੋਂ ਕੀਤੀ। 

ਦੱਸਣਯੋਗ ਇਹ ਹੈ ਕਿ ਉਪਰੋਕਤ ਜੋਨ ਤੋਂ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਦੇ ਸਪੁੱਤਰ ਹਰਪ੍ਰੀਤ ਰੋਜੀ ਜੋਸਨ ਬਲਾਕ ਸਮੰਤੀ ਉਮੀਦਵਾਰ ਵੱਜੋਂ ਚੋਣ ਲੜ ਰਹੇ ਹਨ।