ਕੈਬਨਿਟ ਮੰਤਰੀ ਹਰਭਜਨ ਸਿੰਘ ETO ਵੱਲੋਂ ਹਰਿਆਣਾ ਪੁਲਸ ਦੀ ਨਿੰਦਾ, ਕੇਂਦਰ ਸਰਕਾਰ ਕੀਤੀ ਇਹ ਅਪੀਲ

Thursday, Feb 22, 2024 - 06:26 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਹਰਿਆਣਾ ਪੁਲਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ ’ਤੇ ਹੱਤਿਆ ਕੀਤੇ ਜਾਣ ’ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਹਰਿਆਣਾ ਪੁਲਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ,‘‘ਇਹ ਬਹੁਤ ਹੀ ਚਿੰਤਾਜਨਕ ਹੈ ਕਿ ਹਰਿਆਣਾ ਪੁਲਸ ਨੇ ਕਿਸਾਨਾਂ ਦੇ ਖ਼ਿਲਾਫ਼ ਉਸ ਸਮੇਂ ਹਿੰਸਾ ਕੀਤੀ, ਜਦੋਂ ਉਨ੍ਹਾਂ ਦੀ ਲੀਡਰਸ਼ਿਪ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦੇ ਗੱਲਬਾਤ ਦੇ ਸੱਦੇ ’ਤੇ ਵਿਚਾਰ ਕਰਨ ਲਈ ਮੀਟਿੰਗ ਕਰ ਰਹੀ ਸੀ।’’ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਜਮਹੂਰੀ ਹੱਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਵੰਡਣ ਦੀਆਂ ਕੋਸ਼ਿਸ਼ਾਂ ਇਸ ਖੇਤਰ ਦੀ ਸਥਿਰਤਾ ਨੂੰ ਖ਼ਤਰੇ ’ਚ ਪਾ ਸਕਦੀਆਂ ਹਨ। ਉਨ੍ਹਾਂ ਕਿਹਾ,‘‘ਕਿਸਾਨਾਂ ਦੀਆਂ ਮੰਗਾਂ ਖ਼ੇਤਰੀ ਨਹੀਂ ਹਨ ਪਰ ਦੇਸ਼ ਭਰ ਦੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦਰਸਾਉਂਦੀਆਂ ਹਨ।’’ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ-ਹਰਿਆਣਾ ਸਰਹੱਦ ’ਤੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਚਾਲਾਂ ਸੱਤਾ ਦੀ ਸ਼ਰੇਆਮ ਦੁਰਵਰਤੋਂ ਨੂੰ ਦਰਸਾਉਂਦੀਆਂ ਹਨ।

ਇਹ ਵੀ ਪੜ੍ਹੋ : ਚੰਦੂਮਾਜਰਾ ਵੱਲੋਂ ਡੱਲੇਵਾਲ ਨਾਲ ਮੁਲਾਕਾਤ, ਸ਼ੁਭਕਰਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਜਤਾਈ ਹਮਦਰਦੀ

ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੌਰਾਨ ਸ਼ੰਭੂ ਅਤੇ ਖਿਨੌਰੀ ਸਰਹੱਦ ’ਤੇ ਵਾਪਰੀਆਂ ਘਟਨਾਵਾਂ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨ ਦੇ ਰੋਸ ਪ੍ਰਦਰਸ਼ਨ ਨੂੰ ਦਬਾਉਣ ਲਈ ਵਰਤੀਆਂ ਜਾ ਰਹੀਆਂ ਕੋਝੀਆਂ ਚਾਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਨਾਲ ਹਰਿਆਣਾ ਦੇ ਕਿਸਾਨਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਬਾਰੇ ਵੀ ਚਿੰਤਾ ਪੈਦਾ ਹੋ ਗਈ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਇਆ। ਉਨ੍ਹਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਹੈ ਅਤੇ ਹਰ ਪਰਿਵਾਰ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸ਼ੋਭਾ ਯਾਤਰਾ ਸਬੰਧੀ ਭਲਕੇ ਜਲੰਧਰ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


Anuradha

Content Editor

Related News