ਆਜ਼ਾਦੀ ਦਿਵਸ ਮੌਕੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ

08/15/2022 12:07:32 PM

ਫਿਰੋਜ਼ਪੁਰ (ਸੰਨੀ) : ਪੰਜਾਬ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕਾਂ ਨੇ ਫਿਰੋਜ਼ਪੁਰ ਹੁਸੈਨੀਵਾਲ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਸਮਾਧ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ 'ਤੇ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ।

PunjabKesari

ਇਹ ਵੀ ਪੜ੍ਹੋ- 75ਵੇਂ ਆਜ਼ਾਦੀ ਦਿਹਾੜੇ ਮੌਕੇ ਤਰੁਣ ਚੁੱਘ ਨੇ ਸ਼ਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਉਨ੍ਹਾਂ ਕਿਹਾ ਕਿ ਸ਼ਹੀਦਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਾ ਵਾਰ ਦਿੱਤਾ ਅਤੇ ਉਨ੍ਹਾਂ ਦੀ ਬਦੌਲਾਤ ਹੀ ਅਸੀਂ ਸਭ ਆਜ਼ਾਦੀ ਨਾ ਨਿੱਘ ਮਾਣ ਰਹੀ ਹਾਂ ਇਸ ਤੋਂ ਬਾਅਦ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਫਿਰੋਜ਼ਪੁਰ ਦਾਣਾ ਮੰਡੀ ਛਾਉਣੀ ਵਿਖੇ ਤਿਰੰਗਾ ਝੰਡਾ ਲਹਿਰਾਇਆ। ਝੰਡਾ ਲਹਿਰਾਉਂਦਿਆਂ ਸਮੇਂ ਭਾਰੀ ਮੀਂਹ ਪੈ ਰਿਹਾ ਸੀ ਅਤੇ ਮੀਂਹ ਵਿਚਾਲੇ ਹੀ ਉਨ੍ਹਾਂ ਨਾ ਝੰਡਾ ਲਹਿਰਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ 75ਵੇਂ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਦੇਸ਼ ਵਾਸੀਆਂ ਦੀ ਤਰੱਕੀ ਦੀ ਕਾਮਨਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਬੱਚਿਆ ਵੱਲੋਂ ਤਿਆਰ ਕੀਤੀ ਪੇਸ਼ਕਸ਼ ਦੇਖੀ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News