ਵਰਕਰਾਂ ਨੂੰ 24 ਹਜ਼ਾਰ ਰੁਪਏ ਤੇ ਹੈਲਪਰਾਂ ਨੂੰ 18 ਹਜ਼ਾਰ ਰੁਪਇਆ ਦਿੱਤਾ ਜਾਵੇ : ਹਰਗੋਬਿੰਦ ਕੌਰ

09/12/2018 5:43:08 PM

ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ ਪਵਨ ਤਨੇਜਾ) - ਕੇਂਦਰ ਸਰਕਾਰ ਆਂਗਨਵਾੜੀ ਵਰਕਰ ਨੂੰ ਪਹਿਲਾਂ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੇ ਹੈਲਪਰ ਨੂੰ 1500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਂਦਾ ਸੀ ਪਰ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਗਨਵਾੜੀ ਵਰਕਰਾਂ ਦਾ ਮਾਣ ਭੱਤਾ 3 ਹਜ਼ਾਰ ਰੁਪਏ ਤੋਂ ਵਧਾ ਕੇ 4500 ਰੁਪਏ ਅਤੇ ਹੈਲਪਰਾਂ ਦਾ 1500 ਰੁਪਏ ਤੋਂ ਵਧਾ ਕੇ 2250 ਰੁਪਏ ਕਰ ਦਿੱਤਾ ਹੈ। 

ਦੇਸ਼ ਭਰ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕਾ ਖਾਤਰ ਸੰਘਰਸ਼ ਕਰ ਰਹੀ ਆਂਗਨਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਨੇ ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਇਸ ਵਾਧੇ ਨੂੰ ਮਾਮੂਲੀ ਵਾਧਾ ਦੱਸ ਕੇ ਨਿੰਦਾ ਕੀਤੀ ਹੈ। ਹਰਗੋਬਿੰਦ ਕੌਰ ਨੇ 'ਜਗਬਾਣੀ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਅਜਿਹਾ ਕਰਕੇ ਵਰਕਰਾਂ ਤੇ ਹੈਲਪਰਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਜਥੇਬੰਦੀ ਦੀ ਮੰਗ ਵਰਕਰਾਂ ਨੂੰ 24 ਹਜ਼ਾਰ ਰੁਪਏ ਤੇ ਹੈਲਪਰਾਂ ਨੂੰ 18 ਹਜ਼ਾਰ ਰੁਪਏ ਮਾਣ ਭੱਤਾ ਦੇਣ ਦੀ ਹੈ ਪਰ ਸਰਕਾਰ ਨੇ ਸਿਰਫ਼ 1500 ਤੇ 750 ਦਾ ਵਾਧਾ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਵੱਲੋਂ 19 ਨਵੰਬਰ ਨੂੰ ਜੰਤਰ ਮੰਤਰ ਦਿੱਲੀ ਵਿਖੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿਛਲੇਂ 43 ਸਾਲਾਂ ਤੋਂ ਕੰਮ ਕਰਦੀਆਂ ਆ ਰਹੀਆਂ ਆਂਗਨਵਾੜੀ  ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ।


Related News