ਅੰਮ੍ਰਿਤਧਾਰੀ ਵਿਦਿਆਰਥੀ ਦੀ ਕ੍ਰਿਪਾਨ ਲੁਹਾਉਣ ਦੇ ਮਾਮਲੇ ''ਤੇ ਹਰਸਿਮਰਤ ਬਾਦਲ ਨੇ ਕੇਂਦਰੀ ਮੰਤਰੀਆਂ ਤੋਂ ਮੰਗਿਆ ਜਵਾਬ
Sunday, Mar 01, 2026 - 01:15 PM (IST)
ਬਠਿੰਡਾ- ਦਿੱਲੀ ਕੈਂਟ ਸਥਿਤ ਕੇਂਦਰੀ ਵਿਦਿਆਲਾ ’ਚ ਪ੍ਰੀਖਿਆ ਕੇਂਦਰ ਵਿਚ ਪੇਪਰ ਦੇਣ ਆਏ ਇਕ ਅੰਮ੍ਰਿਤਧਾਰੀ ਵਿਦਿਆਰਥੀ ਦੀ ਕ੍ਰਿਪਾਨ (ਕੱਕਾਰ) ਲੁਹਾਉਣ ਦਾ ਮਾਮਲਾ ਕਾਫ਼ੀ ਭੱਖ ਗਿਆ ਹੈ। ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਹੈਰਾਨੀਜਨਕ ਮਾਮਲਾ ਦੱਸਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ
ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਇੱਕ ਸਿੱਖ ਮੁੰਡੇ ਨੂੰ ਰਾਸ਼ਟਰੀ ਰਾਜਧਾਨੀ ਦੇ ਇੱਕ ਪ੍ਰੀਖਿਆ ਕੇਂਦਰ ਵਿਚ ਦਾਖਲ ਹੋਣ ਤੋਂ ਪਹਿਲਾਂ ਆਪਣੀ 'ਕਿਰਪਾਨ' ਉਤਾਰਨ ਲਈ ਮਜ਼ਬੂਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਅਤੇ ਦਿੱਲੀ ਕੈਬਨਿਟ 'ਚ ਸਿੱਖ ਮੰਤਰੀਆਂ ਨੂੰ ਸੰਗਤ ਨੂੰ ਦੱਸਣਾ ਚਾਹੀਦਾ ਹੈ ਕਿ ਅਜਿਹਾ ਕਿਉਂ ਹੋ ਰਿਹਾ ਹੈ। ਸਿੱਖ ਭਾਈਚਾਰਾ ਤੁਰੰਤ ਜਵਾਬ ਅਤੇ ਦੋਸ਼ੀ ਸਟਾਫ ਵਿਰੁੱਧ ਕਾਰਵਾਈ ਦੀ ਮੰਗ ਕਰਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਤੋਂ 4 ਦਿਨਾਂ ਲਈ ਮਸ਼ਹੂਰ ਮਾਰਕੀਟ ਰਹੇਗੀ ਬੰਦ ! ਜਾਣੋ ਕਿਉਂ ਲਿਆ ਗਿਆ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
