ਇੱਕ ਹੋਰ ਧੀ ਭਗਵੰਤ ਮਾਨ ਦੇ ਨਾਕਾਮ ਸ਼ਾਸਨ ਦੀ ਭੇਟ ਚੜ੍ਹੀ : ਹਰਸਿਮਰਤ ਬਾਦਲ
Thursday, Feb 12, 2026 - 04:57 PM (IST)
ਬਠਿੰਡਾ: ਬਠਿੰਡਾ 'ਚ ਵਾਪਰੀ ਇੱਕ ਰੂਹ ਕੰਬਾਊ ਘਟਨਾ ਨੇ ਪੂਰੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ ਹੈ, ਜਿੱਥੇ ਇੱਕ ਸੂਟਕੇਸ ਵਿੱਚੋਂ ਇੱਕ ਨੌਜਵਾਨ ਲੜਕੀ ਦੀ ਅੱਧ-ਸੜੀ ਲਾਸ਼ ਬਰਾਮਦ ਹੋਈ ਹੈ। ਇਸ ਘਟਨਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹਾਂ ਨੂੰ ਮੁੜ ਸੱਦਾ! ਦਰਿਆ ’ਚੋਂ ਰੋਜ਼ਾਨਾ ਕੱਢੇ ਜਾ ਰਹੇ ਹਨ ਸੈਂਕੜੇ ਰੇਤਾਂ ਦੇ ਟਿੱਪਰ
ਬੀਬਾ ਬਾਦਲ ਨੇ ਕਿਹਾ ਕਿ ਪੰਜਾਬ ਦੀ ਇੱਕ ਹੋਰ ਧੀ ਭਗਵੰਤ ਮਾਨ ਦੇ ਨਾਕਾਮ ਸ਼ਾਸਨ ਦੀ ਭੇਟ ਚੜ੍ਹ ਗਈ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਦੇ ਰਾਜ ਵਿੱਚ ਪੰਜਾਬ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਛਿੱਕੇ ਟੰਗੀ ਗਈ ਹੈ ਅਤੇ ਅਜਿਹਾ ਲੱਗਦਾ ਹੈ ਕਿ ਸੂਬੇ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਹੀ ਨਹੀਂ ਰਹਿ ਗਈ। ਉਨ੍ਹਾਂ ਮੁੱਖ ਮੰਤਰੀ 'ਤੇ ਹਮਲਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਦਿਨ-ਰਾਤ ਸਿਰਫ਼ ਪ੍ਰਚਾਰ ਅਤੇ ਨਾਟਕਬਾਜ਼ੀ ਵਿੱਚ ਮਸਰੂਫ਼ ਹਨ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪਟਵਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ
ਹਰਸਿਮਰਤ ਕੌਰ ਬਾਦਲ ਅਨੁਸਾਰ, ਮੌਜੂਦਾ ਸਰਕਾਰ ਨੇ ਪੰਜਾਬ ਨੂੰ ਅਪਰਾਧ ਦਾ ਗੜ੍ਹ ਬਣਾ ਦਿੱਤਾ ਹੈ। ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਦੱਸਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਅਜਿਹੇ ਬੇਰਹਿਮ ਅਪਰਾਧ ਕਿਉਂ ਵੱਧ ਰਹੇ ਹਨ ? ਆਪਣੀ ਜ਼ਿੰਮੇਵਾਰੀ ਸਮਝਣ ਤੋਂ ਪਹਿਲਾਂ ਹੋਰ ਕਿੰਨੀਆਂ ਮਾਸੂਮ ਜਾਨਾਂ ਜਾਣਗੀਆਂ? ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਇਹ ਸਭ ਕੁਝ ਦੇਖ ਰਹੇ ਹਨ ਅਤੇ ਸਮਾਂ ਆਉਣ 'ਤੇ ਇਸ ਦਾ ਸਖ਼ਤ ਜਵਾਬ ਦੇਣਗੇ।
ਇਹ ਵੀ ਪੜ੍ਹੋ- ਸਿੱਖਿਆ ਵਿਭਾਗ ਦੀ ਢਿੱਲਮੱਠ ਦਾ ਵਿਦਿਆਰਥੀਆਂ ਦੀ ਸਿਹਤ ’ਤੇ ਪੈਣ ਲੱਗਾ ਬੁਰਾ ਅਸਰ, ਪਾਬੰਦੀ ਦੇ ਬਾਵਜੂਦ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
