ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਮੁੜ ਰੱਦ ਹੋਣ ’ਤੇ ਹਰਸਿਮਰਤ ਬਾਦਲ ਨੇ ਜਤਾਈ ਚਿੰਤਾ

Tuesday, Feb 10, 2026 - 06:08 PM (IST)

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਮੁੜ ਰੱਦ ਹੋਣ ’ਤੇ ਹਰਸਿਮਰਤ ਬਾਦਲ ਨੇ ਜਤਾਈ ਚਿੰਤਾ

ਬਠਿੰਡਾ- ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਰਜ਼ੀ ਮੁੜ ਤੋਂ ਰੱਦ ਹੋਣ ’ਤੇ ਗੰਭੀਰ ਚਿੰਤਾ ਜਤਾਈ ਹੈ। ਹਰਸਿਮਰਤ ਬਾਦਲ ਨੇ ਟਵੀਟ ਕਰਕੇ ਲਿਖਿਆ ਕਿ ਇਹ ਬੇਹੱਦ ਹੈਰਾਨੀਜਨਕ ਹੈ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਹੁਣ ਦਿੱਲੀ ਸਰਕਾਰ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਵਾਰ-ਵਾਰ ਰੱਦ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- PUNJAB: ਭਾਣਜੇ ਦੇ ਵਿਆਹ 'ਤੇ ਆਏ ਗ੍ਰੰਥੀ ਸਿੰਘ ਨਾਲ ਵਾਪਰੀ ਵੱਡੀ ਘਟਨਾ, ਮੰਜ਼ਰ ਵੇਖ ਹਰ ਕੋਈ ਰਹਿ ਗਿਆ ਹੈਰਾਨ

ਉਨ੍ਹਾਂ ਕਿਹਾ  ਕਿ ਪ੍ਰੋ. ਭੁੱਲਰ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਇਸ ਸਮੇਂ ਗੰਭੀਰ ਮਾਨਸਿਕ ਅਤੇ ਸਰੀਰਕ ਬਿਮਾਰੀਆਂ ਨਾਲ ਜੂਝ ਰਹੇ ਹਨ ਅਤੇ ਇਸ ਰਾਹਤ ਦੇ ਉਹ ਹੱਕਦਾਰ ਹਨ। ਉਨ੍ਹਾਂ ਦਿੱਲੀ ਸਰਕਾਰ ਦੀ ਸੈਂਟੈਂਸ ਰਿਵਿਊ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਪ੍ਰੋ. ਭੁੱਲਰ ਦੇ ਕੇਸ ਦੀ ਦੁਬਾਰਾ ਜਾਂਚ ਕਰਨੀ ਚਾਹੀਦੀ ਹੈ ਅਤੇ ਪ੍ਰੋਫੈਸਰ ਭੁੱਲਰ ਦੀ ਸਿਹਤ ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਸੂਚਿਤ ਫੈਸਲਾ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News