ਪੰਜਾਬ ਯੂਨੀਵਰਸਿਟੀ ਦੇ ਮੁੱਦੇ ’ਤੇ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ CM ਨੂੰ ਕੀਤੀ ਇਹ ਅਪੀਲ

05/24/2022 4:13:52 PM

ਬਠਿੰਡਾ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਐਲਾਨੇ ਜਾਣ ’ਤੇ ਇਤਰਾਜ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਸੂਬੇ ਵਲ ਧਿਆਨ ਦੇਣ ਲਈ ਕਿਹਾ ਹੈ। ਉਨ੍ਹਾਂ ਭਗਵੰਤ ਮਾਨ ਨੂੰ ਟਵੀਟ ਕਰਦਿਆਂ ਕਿਹਾ ਕਿ ਜਦੋਂ ਰੋਮ ਸੜ ਰਿਹਾ ਸੀ ਤਾਂ ਨੀਰੋ ਬੰਸਰੀ ਵਜਾ ਰਿਹਾ ਸੀ। ਬੀਬੀ ਹਰਸਿਮਰਤ ਕੌਰ ਬਾਦਲ ਨੇ ਭਗਵੰਤ ਮਾਨ ਨੂੰ ਕਿਹਾ ਕਿ ਤੁਸੀਂ ਪੰਜਾਬ ਨਾਲ ਨੀਰੋ ਵਰਗਾ ਵਿਵਹਾਰ ਨਾ ਕਰੋ। ਜਾਗੋ ਅਤੇ ਕੇਂਦਰ ਦੇ ਅਜਿਹੇ ਫੈਸਲੇ ਦਾ ਡੱਟ ਕੇ ਮੁਕਾਬਲਾ ਕਰੋ।

PunjabKesari

ਇਹ ਵੀ ਪੜ੍ਹੋ : ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਪੰਜ ਤੱਤਾਂ ’ਚ ਹੋਏ ਵਿਲੀਨ, ਪੁੱਤਰ ਨੇ ਦਿੱਤੀ ਮੁੱਖ ਅਗਨੀ

ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਾਲਾਤ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਬੀ.ਐੱਸ.ਐੱਫ. ਫੌਜ ਦਾ ਅਧਿਕਾਰ ਖੇਤਰ ਵਧਾਉਂਦੇ ਹਨ, ਫਿਰ ਬੀ.ਬੀ.ਐੱਮ. ਬੀ. ਰਾਹੀਂ ਪੰਜਾਬ ਦੇ ਪਾਣੀਆਂ ਤੱਕ ਆਉਂਦੇ ਹਨ ਅਤੇ ਫਿਰ ਸਾਡੀ ਰਾਜਧਾਨੀ ’ਚ ਕੇਂਦਰੀ ਸੇਵਾ ਨਿਯਮ ਅਤੇ ਹੁਣ ਪੰਜਾਬ ਯੂਨੀਵਰਸਿਟੀ ’ਤੇ ਵੀ ਕੇਂਦਰ ਆਪਣਾ ਰਾਜ ਕਰਨਾ ਚਾਹੁੰਦੀ ਹੈ।

ਇਹ ਵੀ ਪੜ੍ਹੋ : ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜਨਗੇ ਸਿਮਰਨਜੀਤ ਸਿੰਘ ਮਾਨ

ਸੁਖਬੀਰ ਬਾਦਲ ਨੇ ਵੀ ਇਸ ਮੁੱਦੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਅਜਿਹਾ ਉਦੋਂ ਹੁੰਦਾ ਹੈ ਜਦੋਂ ਸਾਡੀ ਸਰਕਾਰ ਦਿੱਲੀ ਤੋਂ ਚਲਾਈ ਜਾਂਦੀ ਹੈ ਅਤੇ ਪੰਜਾਬ ਅਤੇ ਇਸ ਦੇ ਹਿੱਤਾਂ ਦੀ ਰਾਖੀ ਕਰਨ ਤੋਂ ਅਣਜਾਣ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਫੈਸਲਾਕੁੰਨ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਅਦਾਲਤ ਅਤੇ ਕੇਂਦਰ ਦੇ ਸਾਹਮਣੇ ਰਾਜ ਦੇ ਹਿੱਤਾਂ ਦੀ ਜ਼ੋਰਦਾਰ ਢੰਗ ਨਾਲ ਰੱਖਿਆ ਕਰਨੀ ਚਾਹੀਦੀ ਹੈ। ਪੀਯੂ ਦਾ ਕੰਟਰੋਲ ਭਾਰਤ ਸਰਕਾਰ ਨੂੰ ਸੌਂਪਣ ਦੀਆਂ ਸਾਜ਼ਿਸ਼ਾਂ ਨੂੰ ਅਕਾਲੀ ਦਲ ਨੇ ਹਮੇਸ਼ਾ ਹੀ ਹਰਾਇਆ।

PunjabKesari

ਇਹ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਦੇ ਹਥਿਆਰਾਂ ਵਾਲੇ ਬਿਆਨ ’ਤੇ CM ਮਾਨ ਦੀ ਪ੍ਰਤੀਕਿਰਿਆ ਆਈ ਸਾਹਮਣੇ


Meenakshi

News Editor

Related News