ਹਰਸਿਮਰਤ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, 4 ਤਖ਼ਤ ਸਾਹਿਬਾਨ ਨੂੰ ਜੋੜਨ ਲਈ ਚੱਲੇਗੀ ਵਿਸ਼ੇਸ਼ ਰੇਲ

Saturday, Sep 11, 2021 - 06:06 PM (IST)

ਹਰਸਿਮਰਤ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, 4 ਤਖ਼ਤ ਸਾਹਿਬਾਨ ਨੂੰ ਜੋੜਨ ਲਈ ਚੱਲੇਗੀ ਵਿਸ਼ੇਸ਼ ਰੇਲ

ਬਠਿੰਡਾ/ਤਲਵੰਡੀ ਸਾਬੋ (ਵਰਮਾ,ਮਨੀਸ਼): ਕੇਂਦਰ ਸਰਕਾਰ ਵੱਲੋਂ ਸਿੱਖਾਂ ਦੇ ਚਾਰ ਤਖਤ ਸਾਹਿਬ ਨੂੰ ਜੋੜਨ ਵਾਲੀ ਇੱਕ ਵਿਸ਼ੇਸ਼ ਰੇਲ ਗੱਡੀ ਜਲਦੀ ਹੀ ਚਲਾਈ ਜਾ ਰਹੀ ਹੈ, ਜਿਸ ਨਾਲ ਸਿੱਖ ਸੰਗਤ ਨੂੰ ਵੱਡੀ ਰਾਹਤ ਮਿਲੇਗੀ। ਇਸ ਸਬੰਧ ਵਿੱਚ 2017 ਦੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਰੇਲ ਮੰਤਰਾਲੇ ਨੂੰ ਇੱਕ ਪੱਤਰ ਲਿਖ ਕੇ ਪੰਜ ਤਖ਼ਤ ਸਾਹਿਬਾਨ ਨੂੰ ਜੋੜਨ ਵਾਲੀ ਇੱਕ ਰੇਲਗੱਡੀ ਚਲਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਹੁਣ ਕੇਂਦਰ ਵਲੋਂ ਪੂਰਾ ਕੀਤਾ ਜਾ ਰਿਹਾ ਹੈ। ਹਾਲਾਂਕਿ ਇਸ ਵਿੱਚ ਸਿਰਫ 3 ਤਖਤ ਸਾਹਿਬਾਨ ਸ਼ਾਮਲ ਕੀਤੇ ਗਏ ਹਨ।

ਇਹ ਵੀ ਪੜ੍ਹੋ : ਮਾਂ ਦੀ ਮੌਤ ਦਾ ਗਮ ਨਾ ਸਹਾਰ ਸਕਿਆ ਪੁੱਤ, ਅਗਲੇ ਦਿਨ ਹੀ ਲਾਇਆ ਮੌਤ ਨੂੰ ਗਲ

PunjabKesari

ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਜਾਣਕਾਰੀ ਦਿੰਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਰੇਲ ਮੰਤਰੀ ਪਿਊਸ਼ ਗੋਇਲ ਨੂੰ ਪੰਜ ਤਖ਼ਤ ਸਾਹਿਬਾਨ ਨੂੰ ਜੋੜਨ ਲਈ ਰੇਲ ਗੱਡੀ ਚਲਾਉਣ ਲਈ ਪੱਤਰ ਲਿਖਿਆ ਸੀ। ਹੁਣ ਕੇਂਦਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ। ਉਸ ਨੇ ਕਿਹਾ ਕਿ ਉਹ ਇਸ ਲਈ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹੈ ਅਤੇ ਸੰਗਤ ਨੂੰ ਇਸ ਵਿਸ਼ੇਸ਼ ਰੇਲਗੱਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦੀ ਹੈ।

ਇਹ ਵੀ ਪੜ੍ਹੋ :  ਗੈਂਗਸਟਰ ਅਰਸ਼ਦੀਪ ਡਾਲਾ ਦੇ ਪਾਸਪੋਰਟ ਦੀ ਵੈਰੀਫਿਕੇਸ਼ਨ ਕਰਨ ਵਾਲੇ ਸਹਾਇਕ ਥਾਣੇਦਾਰ ਖ਼ਿਲਾਫ਼ ਵੱਡੀ ਕਾਰਵਾਈ


author

Shyna

Content Editor

Related News