ਨੰਨ੍ਹੀ ਛਾਂ ਮੁਹਿੰਮ ਦੇ 13 ਸਾਲ ਪੂਰੇ ਹੋਣ ’ਤੇ ਹਰਸਿਮਰਤ ਨੇ ਬੀਬੀਆਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ

08/28/2021 1:41:16 PM

ਫ਼ਾਜ਼ਿਲਕਾ: ਸਾਬਕਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਨੰਨ੍ਹੀ ਛਾਂ ਮੁਹਿੰਮ ਤਹਿਤ ਬੀਬੀਆਂ ਨੂੰ ਮਸ਼ੀਨਾਂ ਅਤੇ ਪੌਦੇ ਵੰਡੇ ਗਏ। ਹਰਸਿਮਰਤ ਕੌਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਫੌਜ ਦੇ ਬੁਲੰਦ ਹੌਸਲਿਆਂ ਨੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਉਸ ਦੀਆਂ ਮਾੜੀਆਂ ਗਤੀਵਿਧੀਆਂ ਦਾ ਬਣਦਾ ਜਵਾਬ ਦਿੱਤਾ ਹੈ।ਇਸ ਦੇ ਨਾਲ ਉਨ੍ਹਾਂ ਨੂੰ ਵੀ ਠੋਕਵਾਂ ਜਵਾਬ ਮਿਲਿਆ ਹੈ ਜੋ ਪਾਕਿਸਤਾਨ ਦਾ ਸਮਰਥਨ ਕਰਦੇ ਹਨ।

PunjabKesari

ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਹਲਕਾ ਬੱਲੂਆਣਾ ਦੇ ਪਿੰਡ ਕਡਿਆਣਾ ਵਿੱਚ ਵੀ ਨੰਨ੍ਹੀ ਛਾਂ ਮੁਹਿੰਮ ਤਹਿਤ ਬੀਬੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਪੌਦੇ ਵੰਡੇ। ਇਸ ਦੌਰਾਨ ਜਿੱਥੇ ਬੀਬੀਆਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਰੱਜ ਕੇ ਪ੍ਰਸ਼ੰਸਾ ਕੀਤੀ, ਉੱਥੇ ਨੰਨ੍ਹੀ ਛਾਂ ਮੁਹਿੰਮ ਤਹਿਤ ਉਨ੍ਹਾਂ ਨੂੰ ਆਪਣੇ ਪੈਰੀਂ ਖੜ੍ਹੇ ਹੋਣ ਦਾ ਜੋ ਮੌਕਾ ਮਿਲਿਆ ਉਸ ਲਈ ਵੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ।ਇਸ ਦਾ ਜਿੱਥੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਸਮਰਥਕਾਂ ਪ੍ਰਸ਼ੰਸਾ ਵਿੱਚ ਕਾਫ਼ੀ ਸਮਾਂ ਰਹਿ ਕੇ ਬੀਬੀਆਂ-ਮਰਦਾਂ ਨਾਲ ਸੈਲਫੀ ਲੈਣ ਵਿੱਚ ਵੀ ਰੁਚੀ ਦਿਖਾਈ ਉੱਥੇ ਉਨ੍ਹਾਂ ਆਪਣੇ ਭਾਸ਼ਣ ਦੌਰਾਨ ਵਿਰੋਧੀਆਂ 'ਤੇ ਵੀ ਤਿੱਖੇ ਹਮਲੇ ਕੀਤੇ। ਉਨ੍ਹਾਂ ਨੰਨ੍ਹੀ ਛਾਂ ਮੁਹਿੰਮ ਨਾਲ ਜੁੜੀਆਂ ਮਹਿਲਾਵਾਂ ਨੂੰ ਅੱਗੇ ਵੀ ਜ਼ਰੂਰਤਮੰਦ ਮਹਿਲਾਵਾਂ ਦੀ ਲੋਕਾਂ ਦੀ ਮਦਦ ਕਰਨ ਦੀ ਵੀ ਖਾਸ ਤੌਰ ਤੇ ਅਪੀਲ ਕੀਤੀ।

PunjabKesari


Shyna

Content Editor

Related News