ਹਰਸਿਮਰਤ ਨੇ ਕੀਤਾ 150 ਕਰੋੜ ਰੁਪਏ ਦੀ ਲਾਗਤ ਵਾਲੇ ਮੈਗਾ ਫੂਡ ਪਾਰਕ ਦਾ ਉਦਘਾਟਨ

12/06/2019 12:54:41 AM

ਚੰਡੀਗੜ੍ਹ, (ਅਸ਼ਵਨੀ)— ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਵੀਰਵਾਰ ਮੱਧ ਪ੍ਰਦੇਸ਼ ਦੇ ਦੇਵਾਸ ਵਿਖੇ 150 ਕਰੋੜ ਰੁਪਏ ਦੀ ਲਾਗਤ ਵਾਲੇ ਇਕ ਮੈਗਾ ਫੂਡ ਪਾਰਕ ਦਾ ਉੁਦਘਾਟਨ ਕੀਤਾ, ਜੋ ਕਿ 5 ਹਜ਼ਾਰ ਲੋਕਾਂ ਨੂੰ ਰੋਜ਼ਗਾਰ ਦੇਵੇਗਾ ਅਤੇ 5 ਹਜ਼ਾਰ ਕਿਸਾਨਾਂ ਨੂੰ ਲਾਭ ਪਹੁੰਚਾਏਗਾ। ਹਰਸਿਮਰਤ ਬਾਦਲ ਵਲੋਂ ਆਵੰਤੀ ਮੈਗਾ ਫੂਡ ਪਾਰਕ ਨਾਂ ਦੇ ਇਸ ਪਾਰਕ ਦਾ ਇਕ ਸਾਦੇ ਸਮਾਗਮ ਦੌਰਾਨ ਉਦਘਾਟਨ ਕੀਤਾ ਗਿਆ। ਇਸ ਮੌਕੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਾਮੇਸ਼ਵਰ ਤੇਲੀ ਅਤੇ ਦੇਵਾਸ ਦੇ ਸੰਸਦ ਮੈਂਬਰ ਮਹਿੰਦਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਹਰਸਿਮਰਤ ਨੇ ਕਿਹਾ ਕਿ ਇਸ ਫੂਡ ਪਾਰਕ 'ਚ 25 ਤੋਂ 30 ਫੂਡ ਪ੍ਰੋਸੈਸਿੰਗ ਯੂਨਿਟ ਲੱਗਣ ਨਾਲ ਸੂਬੇ 'ਚ 250 ਕਰੋੜ ਰੁਪਏ ਦਾ ਵਾਧੂ ਨਿਵੇਸ਼ ਹੋਵੇਗਾ, ਜਿਸ ਨਾਲ 500 ਕਰੋੜ ਰੁਪਏ ਦੀ ਸਾਲਾਨਾ ਆਮਦਨੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਆਧੁਨਿਕ ਫੂਡ ਪ੍ਰੋਸੈਸਿੰਗ ਦੇ ਬੁਨਿਆਦੀ ਢਾਂਚੇ ਨਾਲ ਮੱਧ ਪ੍ਰਦੇਸ਼ ਅਤੇ ਨਾਲ ਦੇ ਇਲਾਕਿਆਂ ਦੇ ਕਿਸਾਨਾਂ, ਉਤਪਾਦਕਾਂ, ਪ੍ਰੋਸੈਸਰਾਂ ਅਤੇ ਖਪਤਕਾਰਾਂ ਨੂੰ ਲਾਭ ਹੋਵੇਗਾ। ਇਸ ਤੋਂ ਇਲਾਵਾ ਇਹ ਪਾਰਕ ਸੂਬੇ ਅੰਦਰ ਫੂਡ ਪ੍ਰੋਸੈਸਿੰਗ ਸੈਕਟਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ।


KamalJeet Singh

Content Editor

Related News