ਬਾਘਾਪੁਰਾਣਾ ਦੇ ਉੱਘੇ ਕਾਰੋਬਾਰੀ ਐਡਵੋਕੇਟ ਅਮਿਤ ਅਗਰਵਾਲ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ
Wednesday, Apr 29, 2026 - 05:25 PM (IST)
ਬਾਘਾਪੁਰਾਣਾ (ਅਜੇ ਅਗਵਾਲ) : ਬਾਘਾਪੁਰਾਣਾ ਦੇ ਪ੍ਰਸਿੱਧ ਕਾਰੋਬਾਰੀ ਐਡਵੋਕੇਟ ਅਮਿਤ ਅਗਰਵਾਲ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਇਕ ਵਿਸ਼ੇਸ਼ ਅਤੇ ਮਹੱਤਵਪੂਰਨ ਮੁਲਾਕਾਤ ਕੀਤੀ ਗਈ, ਜਿਸਨੂੰ ਸਿਆਸੀ ਅਤੇ ਸਮਾਜਕ ਪੱਖੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੁਲਾਕਾਤ ਤੋਂ ਬਾਅਦ ਬਾਘਾਪੁਰਾਣਾ ਹਲਕੇ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ ਅਤੇ ਵੱਖ-ਵੱਖ ਵਰਗਾਂ ਵਿਚ ਇਸਦੀ ਚਰਚਾ ਜ਼ੋਰਾਂ ‘ਤੇ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਮੁਲਾਕਾਤ ਦੌਰਾਨ ਖ਼ਾਸ ਤੌਰ ‘ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਨੌਜਵਾਨ ਵਰਗ ਵਿਚ ਵੱਧ ਰਹੀ ਨਸ਼ਿਆਂ ਦੀ ਲਤ ਅਤੇ ਗਲਤ ਦਿਸ਼ਾ ਵੱਲ ਵਧ ਰਹੀਆਂ ਪ੍ਰਵਿਰਤੀਆਂ ‘ਤੇ ਚਿੰਤਾ ਜਤਾਈ ਗਈ ਅਤੇ ਉਨ੍ਹਾਂ ਨੂੰ ਸਹੀ ਰਾਹ ‘ਤੇ ਲਿਆਉਣ ਲਈ ਸਰਕਾਰ ਅਤੇ ਸਮਾਜ ਦੇ ਸਾਂਝੇ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ।
ਐਡਵੋਕੇਟ ਅਮਿਤ ਅਗਰਵਾਲ ਵੱਲੋਂ ਮੁੱਖ ਮੰਤਰੀ ਸਾਹਿਬ ਨੂੰ ਇਲਾਕੇ ਦੀਆਂ ਵੱਖ-ਵੱਖ ਜਨ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਮੁੱਖ ਮੰਤਰੀ ਨਾਇਬ ਸੈਣੀ ਨੇ ਐਡਵੋਕੇਟ ਅਮਿਤ ਅਗਰਵਾਲ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਸਰਕਾਰ ਵੱਲੋਂ ਸੰਭਵ ਕਦਮ ਚੁੱਕਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੁਲਾਕਾਤ ਦੇ ਸਿਆਸੀ ਮਾਇਨੇ ਵੀ ਕਾਫ਼ੀ ਗਹਿਰੇ ਮੰਨੇ ਜਾ ਰਹੇ ਹਨ। ਜਿੱਥੇ ਇੱਕ ਪਾਸੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਗਈ, ਉੱਥੇ ਦੂਜੇ ਪਾਸੇ ਇਲਾਕੇ ਦੇ ਸਰਬਾਂਗੀਣ ਵਿਕਾਸ ਲਈ ਸਾਂਝੀ ਯੋਜਨਾ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।
