ਬਠਿੰਡਾ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦੀ ਮੌਤ

Friday, Feb 02, 2024 - 05:51 PM (IST)

ਬਠਿੰਡਾ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦੀ ਮੌਤ

ਬਠਿੰਡਾ(ਵਰਮਾ)- ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਮ੍ਰਿਤਕ ਨੂੰ ਹਵਾਲਾਤੀ ਨੂੰ ਪੁਲਸ ਵਲੋਂ ਨਸ਼ਾ ਤਸਕਰੀ ਕਰਨ ਦੇ ਇਲਜ਼ਾਮਾਂ 29 ਜਨਵਰੀ ਨੂੰ ਜੇਲ੍ਹ ਭੇਜਿਆ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਰਮਨਦੀਪ ਸਿੰਘ ਉਰਫ਼ ਹੈਰੀ ਪੁੱਤਰ ਜਗਦੀਸ਼ ਸਿੰਘ ਵਾਸੀ ਨਹੀਆਵਾਲਾ ਨੂੰ ਕੈਂਟ ਪੁਲਸ ਵਲੋਂ ਨਸ਼ਾ ਤਸਕਰੀ ਦੇ ਇਲਜ਼ਾਮਾਂ ’ਚ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਪਿੱਛੋਂ ਅਦਾਲਤ ਵਲੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਸੀ। ਜਿਸ ਦੀ ਜੇਲ੍ਹ ਵਿਚ ਮੌਤ ਹੋ ਗਈ। 

ਇਹ ਵੀ ਪੜ੍ਹੋ : ਦੋ ਪਰਿਵਾਰਾਂ ਦੀ ਲੜਾਈ 'ਚ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ, ਚਲਾਏ ਇੱਟਾਂ-ਰੋੜੇ ਤੇ ਕੀਤੀ ਭੰਨਤੋੜ

ਸੂਤਰਾਂ ਮੁਤਾਬਿਕ ਹੈਰੀ ਨੂੰ ਬੀਤੇ ਕੱਲ੍ਹ ਲੱਤ ਵਿਚ ਦਰਦ ਹੋਣ ਕਾਰਨ ਜੇਲ੍ਹ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਸਦੀ ਹਾਲਤ ਖ਼ਰਾਬ ਹੋਣ ਕਾਰਨ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਸੀ ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਸ ਵਲੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ :  ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News