ਗਰਮੀਆਂ ’ਚ ਡੇਂਗੂ ਤੋਂ ਬਚਾਅ ਲਈ  ਸਿਹਤ ਵਿਭਾਗ ਐਕਸ਼ਨ ’ਚ

03/22/2022 2:51:55 PM

ਸੰਦੌੜ ( ਰਿਖੀ ) : ਸਿਵਿਲ ਸਰਜਨ ਮਾਲੇਰਕੋਟਲਾ ਡਾ. ਮੁਕੇਸ਼ ਚੰਦਰ ਦੀ ਅਗਵਾਈ ਹੇਠ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਅਤੇ ਡੇਂਗੂ ਦੇ ਬਚਾਅ ਨੂੰ ਲੈ ਕਿ ਮੁੱਢਲਾ ਸਿਹਤ ਕੇਂਦਰ ਪੰਜਗਰਾਈਆਂ ਵੱਲੋਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਗੱਲਬਾਤ ਕਰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ. ਐੱਮ. ਐੱਸ. ਭਸੀਨ ਨੇ ਦੱਸਿਆ ਕਿ ਮੁੱਢਲਾ ਸਿਹਤ ਕੇਂਦਰ ਵੱਲੋਂ ਬਲਾਕ ਵਿੱਚ 26 ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਆਪਣੇ-ਆਪਣੇ ਖੇਤਰ ਦਾ ਨਿਰੀਖਣ ਅਤੇ ਜਾਗਰੂਕਤਾ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਵੱਡੀ ਲਾਪ੍ਰਵਾਹੀ : ਗੇਟਮੈਨ ਸੁੱਤਾ ਰਿਹਾ, ਖੁੱਲ੍ਹੇ ਫਾਟਕ ’ਤੇ ਆਈਆਂ ਦੋ ਟਰੇਨਾਂ

ਉਨ੍ਹਾਂ ਦੱਸਿਆ ਕਿ ਬਲਾਕ ’ਚ ਇੱਕ ਦੋ ਥਾਵਾਂ ’ਤੇ ਲਾਰਵਾ ਵੀ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਘਰਾਂ ਸਮੇਤ ਬਲਾਕ ਸਾਰੇ ਸਰਕਾਰੀ,  ਅਰਧ ਸਰਕਾਰੀ ਦਫ਼ਤਰਾਂ ਵਿੱਚ ਵੀ ਲਾਰਵਾ ਚੈੱਕ ਕੀਤਾ ਜਾਵੇਗਾ। ਇਸ ਮੌਕੇ ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਘਰਾਂ ਵਿੱਚ ਕਿਸੇ ਵੀ ਥਾਂ ’ਤੇ ਵਾਧੂ ਪਾਣੀ ਨਾ ਖੜਨ ਦੇਣ ਅਤੇ ਕੂਲਰਾਂ ਅਤੇ ਗਮਲਿਆਂ ਜਾਂ ਕੰਨਟੇਨਰਾਂ ਵਿੱਚ ਪਾਣੀ ਨਾ ਖੜਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੱਛਰਦਾਨੀ ਜਾਂ ਮੱਛਰ ਰੋਕੂ ਤੇਲ, ਕਰੀਮ ਵਗੈਰਾ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਸਿਹਤ ਕਾਮਿਆਂ ਨੂੰ ਹਦਾਇਤ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾਂ ਆਪਣੀ ਬੀਟ ਕਰਨ ਅਤੇ ਲੋਕਾਂ ਨੂੰ ਡੇਂਗੂ, ਮਲੇਰੀਆ ਤੋਂ ਬਚਾਅ ਪ੍ਰਤੀ ਜਾਗਰੂਕ ਜ਼ਰੂਰ ਕਰਨ ਅਤੇ ਡੇਂਗੂ ਦੀ ਰੋਕਥਾਮ ਲਈ ਵਧ ਚੜ੍ਹ ਕਿ ਉਪਰਾਲੇ ਕਰਨ। ਇਸ ਮੌਕੇ ਉਨ੍ਹਾਂ ਨਾਲ ਸੁਪਰਡੈਂਟ ਬਲਵਿੰਦਰ ਸਿੰਘ, ਜੂਨੀਅਰ ਸਹਾਇਕ ਅਮਨਦੀਪ ਸਿੰਘ ਹਥਨ  ਗੁਲਜ਼ਾਰ ਖਾਨ, ਸਤਿੰਦਰ ਸਿੰਘ, ਕਰਮਦੀਨ, ਹਰਭਜਨ ਸਿੰਘ, ਹਰਮਿੰਦਰ ਸਿੰਘ, ਕੁਲਵੰਤ ਸਿੰਘ, ਰਾਜੇਸ਼ ਰਿਖੀ ਸਮੇਤ ਕਈ ਕਰਮਚਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਰਾਜ ਸਭਾ ਲਈ ਕਿਹੜੇ ਮੈਂਬਰ ਚੁਣੇ ਜਾਣਗੇ, ਇਹ ਵਿਰੋਧੀ ਪਾਰਟੀਆਂ ਤੈਅ ਨਹੀਂ ਕਰਨਗੀਆਂ : ਅਮਨ ਅਰੋੜਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Anuradha

This news is Content Editor Anuradha