ਮੰਗਾਂ ਨੂੰ ਲੈ ਕੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

04/30/2020 4:30:46 PM

ਫਿਰੋਜ਼ਪੁਰ (ਮਲਹੋਤਰਾ)— ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਅਧੀਨ ਕੰਮ ਕਰ ਰਹੇ ਸਿਹਤ ਵਿਭਾਗ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਡੀ. ਸੀ. ਕੁਲਵੰਤ ਸਿੰਘ ਨੂੰ ਦਿੱਤਾ। ਜ਼ਿਲਾ ਪ੍ਰਧਾਨ ਮੋਨਿਕਾ ਬੇਦੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਠੇਕਾ ਪ੍ਰਣਾਲੀ ਦੇ ਅਧੀਨ ਕੰਮ ਕਰ ਰਹੇ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਦੇ ਕਰਮਚਾਰੀਆਂ ਵੱਲੋਂ ਐੱਚ. ਆਈ. ਵੀ. ਦੇ ਰੋਗੀਆਂ ਦੀ ਟੈਸਟਿੰਗ ਅਤੇ ਕਾਊਂਸਲਿੰਗ, ਦੇਖਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਚੰਗੀ ਖਬਰ: ਐੱਸ. ਆਈ. ਹਰਜੀਤ ਸਿੰਘ ਨੂੰ ਮਿਲੀ PGI ਤੋਂ ਛੁੱਟੀ, ਨਿਹੰਗਾਂ ਨੇ ਵੱਢਿਆ ਸੀ ਹੱਥ

ਇਸ ਸਮੇਂ ਪੂਰਾ ਵਿਸ਼ਵ ਕੋਰੋਨਾ ਵਾਇਰਸ ਬੀਮਾਰੀ ਦੀ ਚਪੇਟ 'ਚ ਹੈ, ਇਨਾਂ ਗੰਭੀਰ ਹਾਲਾਤਾਂ 'ਚ ਸੋਸਾਇਟੀ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕਾਊਂਸਲਿੰਗ ਦੀ ਵੱਡੀ ਜਿੰਮੇਵਾਰੀ ਵਿਭਾਗ ਵੱਲੋਂ ਸੌਪੀ ਹੋਈ ਹੈ।

ਉਨ੍ਹਾਂ ਮੰਗ ਰੱਖੀ ਕਿ ਲੰਬੇ ਸਮੇਂ ਤੋਂ ਸਰਕਾਰ ਨਾ ਤਾਂ ਤਨਖਾਹਾਂ 'ਚ ਵਾਧਾ ਕਰ ਰਹੀ ਹੈ ਅਤੇ ਨਾ ਹੀ ਰੈਗੂਲਰ ਕਰ ਰਹੀ ਹੈ, ਜਿਸ ਕਾਰਨ ਸੋਸਾਇਟੀ ਅੰਡਰ ਕੰਮ ਕਰਨ ਵਾਲੇ ਕਰਮਚਾਰੀਆਂ 'ਚ ਰੋਸ ਹੈ। ਡਿਪਟੀ ਕਮਿਸ਼ਨਰ ਰਾਹੀਂ ਸਰਕਾਰ ਅੱਗੇ ਮੰਗ ਰੱਖੀ ਗਈ ਕਿ ਸੁਸਾਇਟੀ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਵਿਭਾਗ 'ਚ ਰੈਗੂਲਰ ਕੀਤਾ ਜਾਵੇ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾਵੇ। ਇਸ ਮੌਕੇ ਅਮਨਦੀਪ ਸਿੰਘ ਸ਼ੈਲੀ, ਨਰਿੰਦਰ ਸ਼ਰਮਾ, ਵੰਦਨਾ, ਕਰਮਜੀਤ ਸਿੰਘ, ਅਮਨਦੀਪ ਕੌਰ, ਸੀਮਾ, ਸਵਿਤਾ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ: ਜ਼ਖਮ ਹੋਏ ਫਿਰ ਤੋਂ ਤਾਜ਼ਾ, 'ਫਤਿਹਵੀਰ' ਦੀ ਵਾਇਰਲ ਹੋਈ ਵੀਡੀਓ ਦਾ ਜਾਣੋ ਕੀ ਹੈ ਅਸਲ ਸੱਚ (ਤਸਵੀਰਾਂ)


shivani attri

Content Editor

Related News