ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੇ ਕੈਪਟਨ : ਮਨਿਸਟੀਰੀਅਲ ਕਰਮਚਾਰੀ
Monday, Feb 18, 2019 - 12:25 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਸਿਹਤ ਵਿਭਾਗ ਦੇ ਕਲੈਰੀਕਲ ਕਰਮਚਾਰੀਆਂ ਵਲੋਂ ਅੱਜ ਦਫ਼ਤਰ ਦਾ ਕੰਮਕਾਜ ਠੱਪ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ। ਇਹ ਧਰਨਾ ਸਿਵਲ ਸਰਜ਼ਨ ਦੇ ਕਲੈਰੀਕਲ ਕਰਮਚਾਰੀ ਨੇ ਸਰਕਾਰ ਵਲੋਂ ਮੰਗਾਂ ਪੂਰੀਆਂ ਨਾ ਕਰਨ 'ਤੇ ਦਿੱਤਾ ਹੈ। ਇਸ ਮੌਕੇ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਮਨਦੀਪ ਭੰਡਾਰੀ ਨੇ ਕਿਹਾ ਕਿ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਵਿਭਾਗਾ ਦੇ ਕਲੈਰੀਕਲ ਕਰਮਚਾਰੀਆਂ ਵਲੋਂ 13 ਫਰਵਰੀ ਤੋਂ ਲਗਾਤਾਰ 'ਕਲਮ ਛੋੜ ਹੜਤਾਲ' ਜਾਰੀ ਹੈ। 2 ਸਾਲ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੈਪਟਨ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ, ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੀਆ ਲੋਕ ਸਭਾ ਚੋਣ 'ਚ ਪੰਜਾਬ ਸਰਕਾਰ ਨੂੰ ਇਸ ਦਾ ਖਮਿਆਜਾ ਭੁਗਤਨਾ ਪੈ ਸਕਦਾ ਹੈ। ਸਰਕਾਰ ਵਲੋਂ ਤਨਖਾਹ ਕਮਿਸ਼ਨ ਅਤੇ ਭੱਤਿਆ ਦੀ ਅਦਾਇਗੀ 'ਚ ਟਾਲਮਟੋਲ, ਪੁਰਾਣੀ ਪੈਨਸ਼ਨ ਬਹਾਲ ਕਰਨ, ਰੈਗੂਲਰ ਤਨਖਾਹ 'ਚ ਭਰਤੀ ਕਰਨ ਅਤੇ ਡੀ.ਏ ਦੀ ਲੰਗੜੀ ਕਿਸ਼ਤ ਦੇਣ ਤੋਂ ਅੋਖੇ ਸਰਕਾਰੀ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਦੱਸ ਦੇਈਏ ਕਿ ਲਗਾਤਾਰ ਕਲਮ ਛੋੜ ਹੜਤਾਲ ਜਾਰੀ ਹੋਣ ਕਾਰਨ ਸਿਹਤ ਵਿਭਾਗ ਦੇ ਜਨਮ ਅਤੇ ਮੌਤ ਰਜਿਸਟਰੇਸ਼ਨ ਸਰਟੀਫਿਕੇਟ ਤੇ ਮੈਡੀਕਲ ਸਰਟੀਫਿਕੇਟ, ਮੈਡੀਕਲ ਫਿਟਨੈਸ ਸਰਟੀਫਿਕੇਟ, ਫੂਡ ਸੇਫਟੀ ਲਾਇਸੈਸ, ਡਰੱਗ ਲਾਇਸੈਸ ਅਤੇ ਹੋਰ ਦਫ਼ਤਰੀ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ, ਜਿਸ ਕਾਰਨ ਆਮ ਜਨਤਾ ਖਜਲ-ਖੁਆਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੰਗਾ ਨਾ ਮੰਨਣ ਦੀ ਸੂਰਤ 'ਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ 21 ਫਰਵਰੀ ਤੱਕ ਲਗਾਤਾਰ ਕੰਮਕਾਜ ਠੱਪ ਕੀਤਾ ਜਾਵੇਗਾ। ਇਸ ਮੌਕੇ ਚਰਨਜੀਤ ਸਿੰਘ ਸੁਪਰਡੈਂਟ ਚੇਅਰ