ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਹੀ ਭੁੱਖ ਹੜਤਾਲ 10ਵੇਂ ਦਿਨ ਵਿੱਚ ਸ਼ਾਮਲ

01/30/2021 5:07:39 PM

ਸੰਗਰੂਰ(ਬੇਦੀ/ਰਿਖੀ )- 21ਜਨਵਰੀ ਤੋਂ ਲੈ ਕੇ  ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਲਗਾਤਾਰ ਭੁੱਖ ਹੜਤਾਲ ਜਾਰੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਲਜ਼ਾਰ ਖਾਨ ਪੰਜਗਰਾਈਆਂ, ਕਰਮਦੀਨ ਮਲੇਰਕੋਟਲਾ ਅਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਣਧੀਰ ਸਿੰਘ ਨੇ ਦੱਸਿਆ ਕੇ ਭੁੱਖ ਹੜਤਾਲ ਦੇ 10ਵੇਂ ਦਿਨ ਮੋਗਾ ਅਤੇ ਬਠਿੰਡਾ ਦੇ ਸਾਥੀਆਂ ਨੇ ਸਾਂਝੇ ਰੂਪ ਵਿੱਚ ਕੀਤੀ। ਭੁੱਖ ਹੜਤਾਲ ਕੱਚੇ ਕਾਮਿਆਂ ਨੂੰ ਪੱਕਾ ਕਰਨ, ਨਵਨਿਯੁਕਤ ਮਲਟੀਪਰਪਜ਼ ਕਾਮਿਆਂ ਦਾ ਪ੍ਬੇਸ਼ਨ ਪੀਰੀਅਡ ਦੋ ਸਾਲ ਦਾ ਕਰਨ ਅਤੇ ਕੋਵਿਡ ਦੌਰਾਨ ਕੰਮ ਕਰਨ ਵਾਲੇ ਸਿਹਤ ਕਾਮਿਆਂ ਨੂੰ ਸ਼ਪੈਸ਼ਲ ਇੰਕਰੀਮੈਂਟ ਦੇਣ ਵਰਗੀਆਂ ਹੱਕੀ ਮੰਗਾਂ ਲਈ  ਸੰਘਰਸ਼ ਕਰ ਰਹੀ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਪੋਲੀਓ ਮੁਹਿੰਮ ਦੇ ਚੱਲਦੇ ਹੋਣ ਕਾਰਨ ਤਿੰਨ ਦਿਨ ਵੱਖ ਵੱਖ ਜ਼ਿਲ੍ਹਿਆਂ ਵੱਲੋਂ ਸਾਂਝੇ ਤੌਰ ਤੇ ਭੁੱਖ ਹੜਤਾਲ ਕੀਤੀ ਜਾਇਆ ਕਰੇਗੀ, ਤਾਂ ਕਿ ਪੋਲੀਓ ਦੌਰਾਨ ਪੰਜਾਬ ਦੇ ਬੱਚਿਆਂ ਨੂੰ ਪੋਲੀਓ ਵੈਕਸੀਨ ਪਿਲਾਈ ਜਾ ਸਕੇ। ਇਥੇ ਯਾਦ ਕਰਵਾਉਣਾ ਬਣਦਾ ਹੈ ਕਿ ਜਦੋਂ ਤੋਂ ਪੋਲੀਓ ਮੁਹਿੰਮ ਸ਼ੁਰੂ ਹੋਈ ਹੈ ਉਸ ਸਮੇਂ ਤੋਂ ਹੀ ਸਿਹਤ ਕਾਮਿਆਂ ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਈ ਹੈ।

ਦੇਸ਼ ਵਿੱਚੋਂ ਪੋਲੀਓ ਦਾ ਖਾਤਮਾ ਕਰਨ ਬਾਰੇ ਸਿਹਤ ਕਾਮਿਆਂ ਤੋਂ  ਬਿਨਾਂ ਸੋਚਿਆ ਵੀ ਨਹੀਂ ਸੀ ਜਾ ਸਕਦਾ। ਜਿੰਨਾ ਸਿਹਤ ਕਾਮਿਆਂ ਨੇ ਪੰਜਾਬ ਨੂੰ  ਲੰਗੜਾ ਹੋਣ ਤੋਂ ਬਚਾਇਆ ਹੈ ਅੱਜ ਪੰਜਾਬ ਸਰਕਾਰ ਉਨ੍ਹਾਂ ਹੀ ਸਿਹਤ ਕਾਮਿਆਂ ਨੂੰ ਲੰਗੜਾ ਕਰਨ ਦੇ ਰਾਹ ਪਈ ਹੋਈ ਹੈ। ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਪੈੜ ਵਿੱਚ ਪੈੜ ਧਰਦੀ ਹੋਈ ਸਰਕਾਰੀ ਮਹਿਕਮਿਆਂ ਦੇ ਨਿੱਜੀਕਰਨ ਕਰਨ ਦੇ ਰਾਹ ਪਈ ਹੋਈ ਹੈ। ਸਰਕਾਰ ਦੀਆਂ ਇਹਨਾਂ ਨੀਤੀਆਂ ਦਾ ਵੱਡੀ ਪੱਧਰ ਤੇ ਵਿਰੋਧ ਕੀਤਾ ਜਾਵੇਗਾ ਅਤੇ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਅੱਜ ਦਲਜੀਤ ਸਿੰਘ, ਅਮਨਦੀਪ ਸਿੰਘ, ਜਸਪ੍ਰੀਤ ਸਿੰਘ, ਗੁਰਅਮਰਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਨੇ ਭੁੱਖ ਹੜਤਾਲ ਕੀਤੀ।


Aarti dhillon

Content Editor

Related News