ਸਿਹਤ ਮੰਤਰੀ ਨੇ 15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ ਟੀ ਖਰੀਦਣ ਦੀ ਦਿੱਤੀ ਪ੍ਰਵਾਨਗੀ

Thursday, Oct 06, 2022 - 06:09 PM (IST)

ਸਿਹਤ ਮੰਤਰੀ ਨੇ 15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ ਟੀ ਖਰੀਦਣ ਦੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਬੁਨਿਆਦੀ ਢਾਂਚਾ ਸਿਰਜਣ ਦੀ ਵਚਨਬੱਧਤਾ ਦੇ ਤਹਿਤ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ 15 ਕਰੋੜ ਰੁਪਏ ਦੀ ਲਾਗਤ ਵਾਲੀ ਨਵੀਂ ਸਿੰਗਲ ਫੋਟੋਨ ਐਮੀਸ਼ਨ ਕੰਪਿਊਟਿਡ ਟੋਮੋਗ੍ਰਾਫੀ (ਸਪੈਕਟ-ਸੀਟੀ) ਅਤੇ ਪੋਜ਼ੀਟਰੋਨ ਐਮੀਸ਼ਨ ਟੋਮੋਗ੍ਰਾਫੀ (ਪੀ.ਈ.ਟੀ.-ਸੀ.ਟੀ.) ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਭਰ ’ਚ ਅਤਿ-ਆਧੁਨਿਕ ਹੈਲਥ ਕੇਅਰ ਅਤੇ ਡਾਇਗਨੌਸਟਿਕ ਸੁਵਿਧਾਵਾਂ ਬਣਾਉਣ ਅਤੇ ਮੁਹੱਈਆ ਕਰਵਾਉਣ ਦਾ ਪੱਕਾ ਸੰਕਲਪ ਰੱਖਦੀ ਹੈ। 

ਪੜ੍ਹੋ ਇਹ ਵੀ ਖ਼ਬਰ : ਪ੍ਰਤਾਪ ਬਾਜਵਾ ਨੇ CM ਮਾਨ ਨੂੰ ਦਿੱਤੀ ਸਲਾਹ, ਕਿਹਾ-ਅੰਨ੍ਹੇਵਾਹ ਨਾ ਲੱਗੋ ਕੇਜਰੀਵਾਲ ਦੇ ਪਿੱਛੇ

ਉਨ੍ਹਾਂ ਕਿਹਾ ਕਿ 100 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਸਨ, ਜਿੱਥੇ ਕੋਈ ਵਿਅਕਤੀ ਆਪਣੇ ਘਰ ਦੇ ਆਸ-ਪਾਸ ਸਿਹਤ ਸੇਵਾਵਾਂ ਮੁਫ਼ਤ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਅਜਿਹੇ ਹੋਰ ਕਲੀਨਿਕ ਜਲਦੀ ਸ਼ੁਰੂ ਕਰ ਦਿੱਤੇ ਜਾਣਗੇ। ਜੌੜਾਮਾਜਰਾ ਨੇ ਦੱਸਿਆ ਕਿ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ ਏ.ਐੱਮ.ਸੀ./ਸੀ.ਐੱਮ.ਸੀ. ਨੂੰ 7.50 ਕਰੋੜ ਰੁਪਏ ਦੀ ਵਾਧੂ ਲਾਗਤ ਨਾਲ ਖਰੀਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੈੱਸ ਯੋਜਨਾ ਦੀ ਉਗਰਾਹੀ ਲਈ 60 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਸੂਬੇ ਦੇ ਖਜ਼ਾਨੇ ਵਿੱਚੋਂ ਹੁਣ ਤੱਕ 48.75 ਕਰੋੜ ਰੁਪਏ ਕਢਵਾਏ ਜਾ ਚੁੱਕੇ ਹਨ।

ਪੜ੍ਹੋ ਇਹ ਵੀ ਖ਼ਬਰ : ਤਾਏ ਦੇ ਮੁੰਡੇ ਦਾ ਵਿਆਹ ਵੇਖਣ ਆਇਆ ਨੌਜਵਾਨ ਹੋਇਆ ਲਾਪਤਾ, ਨਹਿਰ ਨੇੜਿਓਂ ਮਿਲੀ ਲਾਸ਼, ਫੈਲੀ ਸਨਸਨੀ


author

rajwinder kaur

Content Editor

Related News