75 ਲੱਖ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫਤਾਰ
Monday, Feb 04, 2019 - 09:35 PM (IST)

ਲੁਧਿਆਣਾ,(ਅਨਿਲ) : ਸਪੈਸ਼ਲ ਟਾਸਕ ਫੋਰਸ ਦੀ ਪੁਲਸ ਟੀਮ ਨੇ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ 2 ਸਮੱਗਲਰਾਂ ਨੂੰ 75 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਸਬੰਧੀ ਐਸ. ਟੀ. ਐਫ. ਲੁਧਿਆਣਾ ਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਥਾਣਾ ਸ਼ਿਮਲਾਪੁਰੀ ਇਲਾਕੇ 'ਚ 2 ਵਿਅਕਤੀ ਹੈਰੋਇਨ ਦੀ ਸਪਲਾਈ ਕਰਨ ਆ ਰਹੇ ਹਨ, ਜਿਸ ਦੌਰਾਨ ਪੁਲਸ ਨੇ ਕਾਰਵਾਈ ਕਰਦੇ ਹੋਏ ਬਿਜਲੀ ਘਰ ਗਿਲ ਰੋਡ 'ਤੇ ਸਪੈਸ਼ਲ ਨਾਕਾਬੰਦੀ ਕੀਤੀ। ਇਸ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਇਕ ਸਿਲਵਰ ਰੰਗ ਦੀ ਕਾਰ ਨੂੰ ਰੋਕਿਆ, ਜਿਸ 'ਚ ਸਵਾਰ 2 ਵਿਅਕਤੀਆਂ ਦੀ ਸੀਟ ਹੇਠੋਂ ਤਲਾਸ਼ੀ ਲਈ ਗਈ ਤਾਂ ਉਥੋਂ 150 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਸਨੀ (33) ਪੁੱਤਰ ਸਾਹਿਬ ਸਿੰਘ ਵਾਸੀ ਜੰਮੂ ਕਲੋਨੀ ਮਾਡਲ ਟਾਊਨ ਤੇ ਹਰਪ੍ਰੀਤ ਸਿੰਘ ਪ੍ਰੀਤ (35) ਪੁੱਤਰ ਭੁਪਿੰਦਰ ਸਿੰਘ ਵਾਸੀ ਅਰਬਨ ਅਸਟੇਟ ਦੁੱਗਰੀ ਦੇ ਰੂਪ ਵਜੋਂ ਹੋਈ ਹੈ। ਪੁਲਸ ਵਲੋਂ ਉਕਤ ਸਮੱਗਲਰਾਂ ਖਿਲਾਫ ਥਾਣਾ ਸ਼ਿਮਲਾਪੁਰੀ 'ਚ ਐਨ. ਡੀ. ਪੀ. ਐਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਜਾਂਓ ਸ਼ੁਰੂ ਕਰ ਦਿੱਤੀ ਗਈ ਹੈ।