ਹੈਰੋਇਨ ਸਮੇਤ 2 ਨੌਜਵਾਨ ਗ੍ਰਿਫਤਾਰ

09/16/2019 10:40:55 PM

ਖਰੜ,(ਰਣਬੀਰ, ਅਮਰਦੀਪ, ਸ਼ਸ਼ੀ): ਸੀ. ਆਈ. ਏ. ਸਟਾਫ ਦੀ ਟੀਮ ਵਲੋਂ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਖਿਲਾਫ ਥਾਣਾ ਸਿਟੀ ਅੰਦਰ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਸੀ. ਆਈ. ਏ. ਇੰਚਾਰਜ ਭੁਪਿੰਦਰ ਕੌਸ਼ਿਕ ਨੇ ਦੱਸਿਆ ਕਿ ਸਥਾਨਕ ਭਗਤ ਘਾਟ ਨੇੜੇ ਏ. ਐੱਸ. ਆਈ. ਗੁਰਪ੍ਰਤਾਪ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਵਲੋਂ ਸ਼ੱਕੀ ਵਿਅਕਤੀਆਂ 'ਤੇ ਨਜ਼ਰ ਰੱਖੀ ਜਾ ਰਹੀ ਸੀ। ਇਸੇ ਦੌਰਾਨ ਸਕੂਟਰ ਸਵਾਰ 2 ਨੌਜਵਾਨਾਂ ਨੂੰ ਸ਼ੱਕ ਹੋਣ 'ਤੇ ਰੋਕ ਕੇ ਉਨ੍ਹਾਂ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਇਕ ਨੌਜਵਾਨ ਕੁਨਾਲ ਕੁਮਾਰ ਕੋਲੋਂ 30 ਗ੍ਰਾਮ, ਜਦੋਂ ਕਿ ਦੂਸਰੇ ਬਲਵਿੰਦਰ ਸਿੰਘ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਕੱਲ ਅਦਾਲਤ 'ਚ ਪੇਸ਼ ਕੀਤਾ ਜਾਏਗਾ।


Related News