ਪੁਲਸ ਨੇ 1 ਕਿਲੋ 400 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀ ਕੀਤੇ ਗ੍ਰਿਫਤਾਰ

07/06/2020 6:42:07 PM

ਸੰਗਰੂਰ,(ਵਿਜੈ ਕੁਮਾਰ ਸਿੰਗਲਾ)- ਡਾ. ਡਾਕਟਰ ਸੰਦੀਪ ਗਰਗ ਆਈ.ਪੀ.ਐਸ. ਐਸ. ਐਸ. ਪੀ. ਸੰਗਰੂਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਹਰਿੰਦਰ ਸਿੰਘ ਪੀ.ਪੀ.ਐੱਸ, ਐਸ.ਪੀ. (ਡੀ) ਸੰਗਰੂਰ ਤੇ ਮੋਹਿਤ ਅਗਰਵਾਲ ਪੀ.ਪੀ.ਐੱਸ, ਡੀ.ਐੱਸ.ਪੀ. (ਡੀ) ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣੇਦਾਰ ਕਰਮਜੀਤ ਸਿੰਘ ਇੰਚਾਰਜ ਨਾਰਕੋਟਿਕ ਸੈਲ ਸੰਗਰੂਰ ਦੀ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੁਖ਼ਬਰੀ ਦੇ ਆਧਾਰ 'ਤੇ ਪੁਲਸ ਨੇ ਛਾਪੇਮਾਰੀ ਦੌਰਾਨ 3 ਵਿਅਕਤੀਆਂ ਨੂੰ 1 ਕਿਲੋ 400 ਗ੍ਰਾਮ ਹੈਰੋਇਨ ਸਮੇਤ ਵਰਨਾ ਕਾਰ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਕੱਦਮਾ ਨੰਬਰ 192 ਅ/ਧ 21/61/85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਭਵਾਨੀਗੜ ਵਿਖੇ ਦਰਜ ਕੀਤਾ ਗਿਆ ਹੈ।  
ਸ੍ਰੀ ਗਰਗ ਨੇ ਦੱਸਿਆ ਕਿ ਇਸ ਸਬੰਧੀ ਅਮਰੀਕ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਜੌਲੀਆਂ, ਸਰਬਜੀਤ ਸਿੰਘ ਉਰਫ਼ ਸਰਬਾ ਪੁੱਤਰ ਮੁਖਤਿਆਰ ਸਿੰਘ ਵਾਸੀ ਜੌਲੀਆਂ ਅਤੇ ਹਰਪਾਲ ਕੌਰ ਪਤਨੀ ਅਮਰੀਕ ਸਿੰਘ ਵਾਸੀ ਜੌਲੀਆ ਨੂੰ ਗ੍ਫ਼ਿਤਾਰ ਕੀਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਪਹਿਲਾਂ ਵੀ ਵੱਖ ਵੱਖ ਥਾਣਿਆਂ ਵਿੱਚ ਕਈ ਮੁਕੱਦਮੇ ਦਰਜ ਹਨ।

Deepak Kumar

This news is Content Editor Deepak Kumar