ਹੈਰੋਇਨ ਤੇ ਸ਼ਰਾਬ ਸਮੇਤ 2 ਗ੍ਰਿਫਤਾਰ, 1 ਫਰਾਰ

07/16/2018 5:59:09 PM

ਮੋਗਾ (ਆਜ਼ਾਦ) - ਪੁਲਸ ਨੇ ਹੈਰੋਇਨ ਤੇ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਇਕ ਭੱਜਣ 'ਚ ਸਫਲ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਮੋਗਾ ਦੀ ਮਹਿਲਾ ਥਾਣੇਦਾਰ ਕੁਲਵਿੰਦਰ ਕੌਰ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਲੰਡੇਕੇ ਕੋਲ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਸਕੂਟਰੀ 'ਤੇ ਜਾ ਰਹੇ ਲਖਵਿੰਦਰ ਸਿੰਘ ਨਿਵਾਸੀ ਐੱਮ. ਪੀ. ਬਸਤੀ ਨੂੰ ਰੋਕ ਲਿਆ। ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਣ ਦੇ ਦੋਸ਼ 'ਚ ਪੁਲਸ ਨੇ ਉਸ ਨੂੰ ਸਕੂਟਰੀ ਸਮੇਤ ਹਿਰਾਸਤ 'ਚ ਲੈ ਲਿਆ। 
ਇਸ ਤਰ੍ਹਾਂ ਥਾਣਾ ਧਰਮਕੋਟ ਦੇ ਹੌਲਦਾਰ ਦਲਵੀਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਲੋਹਗੜ੍ਹ ਕੋਲ ਜਾ ਰਹੇ ਸਨ ਤਾਂ ਉਨ੍ਹਾਂ ਗੁਪਤ ਜਾਣਕਾਰੀ ਦੇ ਆਧਾਰ 'ਤੇ ਦੱਸੀ ਜਗ੍ਹਾ 'ਤੇ ਛਾਪਾਮਾਰੀ ਕਰਕੇ 24 ਬੋਤਲਾਂ ਸ਼ਰਾਬ ਠੇਕਾ ਬਰਾਮਦ ਕਰ ਲਈਆਂ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਜੋਗਿੰਦਰ ਸਿੰਘ ਪੁਲਸ ਪਾਰਟੀ ਨੂੰ ਦੇਖ ਕੇ ਫਰਾਰ ਹੋ ਗਿਆ। ਇਸ ਤਰ੍ਹਾਂ ਐਕਸਾਈਜ਼ ਵਿਭਾਗ ਦੇ ਸਹਾਇਕ ਥਾਣੇਦਾਰ ਬਾਜ ਸਿੰਘ ਨੇ ਗਸ਼ਤ ਦੌਰਾਨ ਸੁਖਮੰਦਰ ਸਿੰਘ ਨਿਵਾਸੀ ਪਿੰਡ ਨੱਥੂਵਾਲਾ ਜਦੀਦ ਨੂੰ ਗ੍ਰਿਫਤਾਰ ਕਰ ਕੇ 24 ਬੋਤਲਾਂ ਸ਼ਰਾਬ ਬਰਾਮਦ ਕਰ ਲਈਆਂ । ਪੁਲਸ ਨੇ ਦੋਵੇਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।