80 ਲੱਖ ਦੇ ਕੌਮਾਂਤਰੀ ਮੁੱਲ ਦੀ 160 ਗ੍ਰਾਮ ਹੈਰੋਇਨ ਦੇ ਨਾਲ 2 ਕਾਬੂ

10/29/2021 11:46:06 AM

ਫ਼ਿਰੋਜ਼ਪੁਰ (ਕੁਮਾਰ): ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਨੇ ਦੋ ਵੱਖ-ਵੱਖ ਜਗ੍ਹਾ ਤੋਂ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਅਤੇ ਏ.ਐਸ.ਆਈ. ਅੰਗਰੇਜ ਸਿੰਘ ਦੀ ਅਗਵਾਈ ਹੇਠ 160 ਗ੍ਰਾਮ ਹੈਰੋਇਨ ਦੇ ਨਾਲ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਫੜ੍ਹੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ ਕਰੀਬ 80 ਲੱਖ ਰੁਪਏ ਦੱਸੀ ਜਾਂਦੀ ਹੈ। ਸੰਪਰਕ ਕਰਨ ’ਤੇ ਇੰਸਪੈਕਟਰ ਪਰਮਿੰਦਰ ਸਿੰਘ ਅਤੇ ਏ.ਐਸ.ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਛਾਉਣੀ ਦੀ ਵਜ਼ੀਰ ਅਲੀ ਬੈਲਡਿੰਗ ਸ਼ਹੀਦ ਭਗਤ ਸਿੰਘ ਕਾਲਜ ਦੇ ਨੇੜੇ ਫ਼ਿਰੋਜ਼ਪੁਰ ਮੋਗਾ ਰੋਡ ’ਤੇ ਹੈਰੋਇਨ ਦੇ ਨਾਲ ਫੜ੍ਹੇ ਗਏ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਕੈਂਟ ਅਤੇ ਕੁੱਲਗੜ੍ਹੀ ਵਿੱਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਪੁਲਸ ਨੂੰ ਇੱਕ ਸ਼ੱਕੀ ਵਿਅਕਤੀ ਕਾਲਜ ਦੇ ਕੋਲ ਸੜਕ ਦੇ ਕਿਨਾਰੇ ਹੀਰੋ ਹਾਂਡਾ ਸਪਲੈਂਡਰ ਮੋਟਰਸਾਈਕਲ ਤੇ ਬੈਠਾ ਦਿਖਾਈ ਦਿੱਤਾ ਤੇ ਜਦ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੌਜਵਾਨ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜ੍ਹੇ ਗਏ ਨੌਜਵਾਨ ਨੇ ਪੁਲਸ ਨੂੰ ਆਪਣਾ ਨਾਮ ਆਸ਼ੂ ਕੁਮਾਰ ਵਾਸੀ ਮਲੋਟ ਜ਼ਿਲ੍ਹਾ ਮੁਕਤਸਰ ਸਾਹਿਬ ਦੱਸਿਆ। 

ਉਨ੍ਹਾਂ ਨੇ ਦੱਸਿਆ ਕਿ ਏ.ਐਸ.ਆਈ. ਅੰਗਰੇਜ ਸਿੰਘ ਦੀ ਅਗਵਾਈ ਹੇਠ ਜਦੋਂ ਪੁਲਸ ਪਾਰਟੀ ਵਜ਼ੀਰ ਅਲੀ ਬਿਲਡਿੰਗ ਦੇ ਕੋਲ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਨੂੰ ਇਕ ਸ਼ੱਕੀ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ। ਪੁਲਸ ਪਾਰਟੀ ਵੱਲੋਂ ਉਸ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਨੇ ਦੱਸਿਆ ਕਿ ਪੁੱਛਗਿੱਛ ਕਰਨ ’ਤੇ ਫੜ੍ਹੇ ਗਏ ਵਿਅਕਤੀ ਨੇ ਆਪਣਾ ਨਾਮ ਲੱਖਾ ਸਿੰਘ ਵਾਸੀ ਜੋ ਝੋਰੜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੱਸਿਆ। ਫੜ੍ਹੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅੱਜ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲਸ ਰਿਮਾਂਡ ਲਿਆ ਜਾਵੇਗਾ।


Shyna

Content Editor

Related News