500 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਸਣੇ 2 ਗ੍ਰਿਫਤਾਰ

07/15/2020 3:02:02 PM

ਜਲਾਲਾਬਾਦ (ਜਤਿੰਦਰ,ਨਿਖੰਜ): ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਸ. ਹਰਜੀਤ ਸਿੰਘ ਵਲੋਂ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਤਹਿਤ ਥਾਣਾ ਅਮੀਰ ਖਾਸ ਦੀ ਪੁਲਸ ਨੇ 2 ਵਿਅਕਤੀਆਂ ਨੂੰ 500 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਣੇ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਅਮੀਰ ਖਾਸ ਦੇ ਏ.ਐੱਸ.ਆਈ. ਜਲੰਧਰ ਸਿੰਘ ਨੇ ਜਾਣਾਕਰੀ ਦਿੰਦੇ ਹੋਏ ਦੱਸਿਆ ਕਿ ਉਹ ਪੁਲਸ ਪਾਰਟੀ ਸਣੇ ਨੇੜੇ ਟੂਲ ਪਲਾਜ਼ ਮਾਹਮੂ ਜੋਈਆ ਵਿਖੇ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਖਵਿੰਦਰ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ ਲਾਲਚੀਆ ਥਾਣਾ ਲੱਖੋ ਕੇ ਬਹਿਰਾਮ ਅਤੇ ਰਣਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਗੱਟੀ ਰਾਜੋ ਕੇ ਫਿਰੋਜ਼ਪੁਰ ਪਾਕਿਸਤਾਨ ਦੇ ਸਮਗਲਰਾਂ ਪਾਸੋ ਹੈਰੋਇਨ ਮੰਗ ਕੇ ਸਮਗਲਿੰਗ ਦਾ ਧੰਦਾ ਕਰਦੇ ਹਨ ਜੋ ਕਿ ਅੱਜ ਵੀ ਹੈਰੋਇਨ ਦੀ ਵੱਡੀ ਖੇਪ ਦੋਵੇਂ ਜਣੇ ਰਲ ਕੇ ਮੋਟਰਸਾਈਕਲ ਨੰਬਰ ਪੀ.ਬੀ.46 ਐਚ.3946 ਰੰਗ ਕਾਲਾ ਮਾਰਕਾ ਡਿਸਕਵਰ 'ਤੇ ਸਵਾਰ ਹੋ ਕੇ ਬਿੱਲੀਮਾਰ ਰਹਿਮੇਸ਼ਾਹ ਬੋਦਲਾ ਫਾਜ਼ਿਲਕਾ ਫਿਰੋਜ਼ਪੁਰ ਰੋਡ ਨੂੰ ਆ ਰਹੇ ਹਨ। ਪੁਲਸ ਪਾਰਟੀ ਨੇ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰ ਕੇ ਉਕਤ ਦੋਸ਼ੀਆਂ ਦੇ ਪਾਸੋ 500 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਤਫਤੀਸ਼ੀ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਦੋਸ਼ੀਆਂ ਨੂੰ ਮਾਨਯੋਗ ਅਦਲਾਤ 'ਚ ਪੇਸ਼ ਕੀਤਾ ਗਿਆ ਹੈ।


Shyna

Content Editor

Related News