ਹੈਰੋਇਨ ਸਮੇਤ ਨਾਈਜੀਰੀਅਨ ਲੜਕਾ-ਲੜਕੀ ਗ੍ਰਿਫਤਾਰ

08/26/2019 7:09:34 PM

ਖਰੜ, (ਅਮਰਦੀਪ, ਰਣਬੀਰ, ਸ਼ਸ਼ੀ): ਪੁਲਸ ਨੇ 40 ਗ੍ਰਾਮ ਹੈਰੋਇਨ ਸਮੇਤ ਨਾਈਜੀਰੀਅਨ ਇਕ ਲੜਕੀ-ਲੜਕੇ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਖਰੜ ਦੇ ਡੀ. ਐੱਸ. ਪੀ. ਦੀਪ ਕਮਲ ਨੇ ਦੱਸਿਆ ਕਿ 22 ਅਗਸਤ ਨੂੰ ਥਾਣਾ ਬਲੌਂਗੀ ਦੇ ਐੱਸ. ਆਈ. ਹਰਪ੍ਰੀਤ ਸਿੰਘ ਨੇ 15 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਨੇ ਨੇ ਪੁਲਸ ਰਿਮਾਂਡ ਦੌਰਾਨ ਦੱਸਿਆ ਕਿ ਉਹ ਦਿੱਲੀ ਤੋਂ ਹੈਰੋਇਨ ਲੈ ਕੇ ਆਉਂਦਾ ਹੈ।

ਡੀ. ਐੱਸ. ਪੀ. ਨੇ ਦੱਸਿਆ ਕਿ ਉਕਤ ਵਿਅਕਤੀ ਦੀ ਨਿਸ਼ਾਨਦੇਹੀ 'ਤੇ ਥਾਣਾ ਬਲੌਂਗੀ ਦੇ ਐੱਸ. ਐੱਚ. ਓ. ਇੰਸਪੈਕਟਰ ਮਨਫੂਲ ਸਿੰਘ ਨੇ ਆਪਣੀ ਟੀਮ ਸਮੇਤ ਸਰਚ ਕਰ ਕੇ ਪੰਜਾਬ ਨੂੰ ਹੈਰੋਇਨ ਸਪਲਾਈ ਕਰਨ ਵਾਲੇ ਨਾਈਜੀਰੀਅਨ ਵਿਅਕਤੀ ਮਕਾਗੁ ਜੌਹਨ ਤੇ ਲੜਕੀ ਫਾਇਰਸ਼ੈਲ ਐਵੀਕੋਜ਼ ਨੂੰ 40 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਅੱਜ ਐੱਸ. ਐੱਚ. ਓ. ਇੰਸਪੈਕਟਰ ਮਨਫੂਲ ਸਿੰਘ ਨੇ ਪੁਲਸ ਪਾਰਟੀ ਸਮੇਤ ਉਕਤ ਦੋਵਾਂ ਦੋਸ਼ੀਆਂ ਨੂੰ ਖਰੜ ਦੀ ਮਾਣਯੋਗ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਮਾਣਯੋਗ ਜੱਜ ਨੇ ਉਨ੍ਹਾਂ ਨੂੰ ਤਿੰਨ ਦਿਨਾ ਪੁਲਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ ਹਨ।


Related News