ਹੈਰੋਇਨ ਸਮੇਤ ਇਕ ਗ੍ਰਿਫਤਾਰ
Wednesday, Nov 26, 2025 - 06:28 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ 4 ਗ੍ਰਾਂਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਛਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਗਸ਼ਤ ਅਤੇ ਚੈਕਿੰਗ ਦੇ ਸਬੰਧ ’ਚ ਬੂੜਾ ਗੁੱਜਰ ਰੋਡ ਪੁਲ ਸੂਆ ਤੋਂ ਬੂੜਾ ਗੁੱਜਰ ਰੋਡ ਸ਼ਹਿਰ ਵੱਲ ਨੂੰ ਆ ਰਹੇ ਸੀ ਤਾਂ ਜਦ ਪੁਲਸ ਪਾਰਟੀ ਬੰਦ ਪਈ ਖਾਲਸਾ ਫੈਕਟਰੀ ਦੀ ਬੈਕ ਸਾਈਡ ਬੂੜਾ ਗੁੱਜਰ ਰੋਡ ’ਤੇ ਖਾਲੀ ਪਲਾਟਾਂ ’ਚ ਇਕ ਨੌਜਵਾਨ ਬੈਠਾ ਦਿਖਾਈ ਦਿੱਤਾ ਜੋ ਪੁਲਸ ਦੀ ਗੱਡੀ ਆਉਂਦੀ ਦੇਖ ਕੇ ਘਬਰਾ ਕੇ ਉੱਠ ਕੇ ਭੱਜਣ ਲੱਗਿਆ।
ਪੁਲਸ ਨੇ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀ ਦੀ ਪਛਾਣ ਸੰਦੀਪ ਸਿੰਘ ਉਰਫ਼ ਗੋਰੀ ਵਾਸੀ ਬੂੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ। ਪੁਲਸ ਨੇ ਉਕਤ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
