ਹੈਰੋਇਨ ਸਮੇਤ 2 ਸਮੱਗਲਰ ਕਾਬੂ, 3 ਦਿਨ ਦਾ ਪੁਲਸ ਰਿਮਾਂਡ

Wednesday, Oct 22, 2025 - 06:15 PM (IST)

ਹੈਰੋਇਨ ਸਮੇਤ 2 ਸਮੱਗਲਰ ਕਾਬੂ, 3 ਦਿਨ ਦਾ ਪੁਲਸ ਰਿਮਾਂਡ

ਮੋਗਾ (ਆਜ਼ਾਦ) : ਜ਼ਿਲ੍ਹਾ ਪੁਲਸ ਮੁਖੀ ਮੋਗਾ ਨੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ, ਜਿਸ ਨੂੰ ਸਫਲਤਾ ਉਦੋਂ ਮਿਲੀ ਜਦੋਂ ਮਹਿਣਾ ਪੁਲਸ ਨੇ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਵੱਡੀ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ। ਹੋਰ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਧਰਮਕੋਟ ਰਾਜੇਸ਼ ਠਾਕੁਰ ਨੇ ਦੱਸਿਆ ਕਿ ਜਦੋਂ ਮਾਹਣਾ ਪੁਲਸ ਸਟੇਸ਼ਨ ਦੇ ਸਹਾਇਕ ਥਾਣੇਦਾਰ ਨਾਹਰ ਸਿੰਘ ਬੁੱਘੀਪੁਰਾ ਚੌਕ ਨੇੜੇ ਪੁਲਸ ਟੀਮ ਨਾਲ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਕ ਸੂਤਰ ਤੋਂ ਸੂਚਨਾ ਮਿਲੀ ਕਿ ਗੁਰਸੇਵਕ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼, ਪਿੰਡ ਗੇਮਵਾਲਾ, ਫਿਰੋਜ਼ਪੁਰ ਦੇ ਵਸਨੀਕ, ਹੈਰੋਇਨ ਦੇ ਕਾਰੋਬਾਰ ਵਿਚ ਸ਼ਾਮਲ ਹਨ ਅਤੇ ਹੈਰੋਇਨ ਵੇਚਣ ਲਈ ਆਪਣੇ ਮੋਟਰਸਾਈਕਲਾਂ ’ਤੇ ਮੋਗਾ ਖੇਤਰ ਵਿਚ ਆਏ ਸਨ। ਉਹ ਪਿੰਡ ਬੁੱਘੀਪੁਰਾ ਤੋਂ ਪਿੰਡ ਬਹੋਨਾ ਨੂੰ ਜਾਣ ਵਾਲੀ ਲਿੰਕ ਸੜਕ ’ਤੇ ਸੇਮਨਾਲਾ ਪੁਲ ਦੇ ਨੇੜੇ ਗਾਹਕਾਂ ਦੀ ਉਡੀਕ ਕਰ ਰਹੇ ਸਨ। ਜੇਕਰ ਦੱਸੇ ਗਏ ਸਥਾਨ ’ਤੇ ਛਾਪਾ ਮਾਰਿਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਹੈਰੋਇਨ ਸਮੇਤ ਫੜਿਆ ਜਾ ਸਕਦਾ ਹੈ। 

ਪੁਲਸ ਟੀਮ ਨੇ ਛਾਪਾ ਮਾਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਤੋਂ 300 ਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਉਨ੍ਹਾਂ ਨੂੰ ਤੁਰੰਤ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਹਿਰਾਸਤ ਵਿਚ ਲੈ ਲਿਆ ਗਿਆ। ਮਾਹਣਾ ਪੁਲਸ ਸਟੇਸ਼ਨ ਵਿਚ ਦੋਵਾਂ ਕਥਿਤ ਸਮੱਗਲਰਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਥਾਣਾ ਇੰਚਾਰਜ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਦੋ ਮੋਬਾਈਲ ਫੋਨ ਅਤੇ 300 ਰੁਪਏ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗੁਰਸੇਵਕ ਸਿੰਘ ਵਿਰੁੱਧ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿਚ ਤਿੰਨ ਮਾਮਲੇ ਦਰਜ ਹਨ। ਸਹਾਇਕ ਸਟੇਸ਼ਨ ਹਾਊਸ ਅਫ਼ਸਰ ਨਾਹਰ ਸਿੰਘ ਨੇ ਅੱਜ ਦੋਵਾਂ ਕਥਿਤ ਤਸਕਰਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਅਤੇ ਤਿੰਨ ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ।


author

Gurminder Singh

Content Editor

Related News