ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਤਸਕਰ ਕਾਬੂ

Thursday, Aug 01, 2024 - 02:33 PM (IST)

ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਤਸਕਰ ਕਾਬੂ

ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਦਾਖਾ ਦੀ ਪੁਲਸ ਨੇ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਏ. ਐੱਸ. ਆਈ. ਇੰਦਰਜੀਤ ਸਿੰਘ ਸਮੇਤ ਪੁਲਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਭਾਲ ਵਿਚ ਈਸੇਵਾਲ ਵਾਲੀ ਸਾਈਡ ਗਸ਼ਤ ਕਰ ਰਹੀ ਸੀ। ਇਸ ਦੌਰਾਨ ਜਦੋਂ ਉਹ ਪਿੰਡ ਦਾਖਾ ਸੂਆ ਰੋਡ 'ਤੇ ਪੁੱਜੇ ਤਾਂ ਇਕ ਮੋਟਰਸਾਈਕਲ 'ਤੇ ਦੋ ਨੌਜਵਾਨ ਬੈਠੇ ਨਜ਼ਰ ਆਏ ਜੋ ਪੁਲਸ ਪਾਰਟੀ ਨੂੰ ਵੇਖ ਕੇ ਅਚਾਨਕ ਘਬਰਾ ਕੇ ਮੁੜਨ ਲੱਗੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਬੰਦ ਹੋ ਗਿਆ। 

ਇਸ ਮੌਕੇ ਸ਼ੱਕ ਦੇ ਅਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਮੋਟਰਸਾਈਕਲ ਦੀ ਹੈਡਲਾਈਟ ਕੋਲ ਬਣੀ ਖਾਲੀ ਥਾਂ ਵਿਚ ਇਕ ਪਾਰਦਰਸ਼ੀ ਲਿਫਾਫਾ ਮਿਲਿਆ ਜਿਸ ਵਿਚੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ। ਮੋਟਰਸਾਈਕਲ ਸਵਾਰ ਤਸਕਰਾਂ ਦੀ ਪਹਿਚਾਣ ਚਰਨਜੀਤ ਸਿੰਘ ਚੰਨ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਰੁੜਕਾ ਅਤੇ ਮਨਦੀਪ ਸਿੰਘ ਪੁੱਤਰ ਬੀਰ ਸਿੰਘ ਵਾਸੀ ਪਿੰਡ ਛੋਕਰਾਂ ਵਜੋਂ ਹੋਈ ਹੈ। ਦੋਵਾਂ ਵਿਰੁੱਧ ਨਸ਼ਾ ਵਿਰੋਧੀ ਐਕਟ 21/25/61/85 ਅਧੀਨ ਕੇਸ ਦਰਜ ਕਰਕੇ ਮੋਟਰਸਾਈਕਲ ਵੀ ਕਬਜ਼ੇ ਵਿਚ ਲੈ ਲਿਆ ਹੈ।


author

Gurminder Singh

Content Editor

Related News