ਹੈਰੋਇਨ ਸਮੇਤ 2 ਵਿਅਕਤੀ ਤੇ ਇਕ ਔਰਤ ਗ੍ਰਿਫ਼ਤਾਰ
Monday, Oct 19, 2026 - 06:13 PM (IST)
ਫਰੀਦਕੋਟ (ਰਾਜਨ) : ਥਾਣਾ ਸਿਟੀ ਫਰੀਦਕੋਟ ਦੀ ਪੁਲਸ ਨੇ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ ਮੁਲਜ਼ਮਾਂ ਕੋਲੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ ’ਤੇ ਇਕ ਔਰਤ ਨੂੰ ਵੀ ਇਸੇ ਮੁਕੱਦਮੇ ਵਿਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤਰ੍ਹਾਂ ਪੁਲਸ ਨੇ ਕੁੱਲ 15 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਹਰਚਰਨ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਮਚਾਕੀ ਮੱਲ ਸਿੰਘ ਰੋਡ ’ਤੇ ਰਾਧਾ ਕ੍ਰਿਸ਼ਨ ਧਾਮ ਨੇੜੇ ਮੌਜੂਦ ਸਨ। ਇਸ ਦੌਰਾਨ ਨਹਿਰ ਦੀ ਪਟੜੀ ਕੋਲ ਇਕ ਦਰੱਖਤ ਹੇਠਾਂ ਦੋ ਵਿਅਕਤੀ ਬੈਠੇ ਦਿਖਾਈ ਦਿੱਤੇ। ਪੁਲਸ ਪਾਰਟੀ ਨੂੰ ਦੇਖ ਕੇ ਦੋਵੇਂ ਘਬਰਾ ਗਏ ਅਤੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗੇ। ਸ਼ੱਕ ਹੋਣ ’ਤੇ ਪੁਲਸ ਮੁਲਾਜ਼ਮਾਂ ਨੇ ਦੋਵਾਂ ਨੂੰ ਕਾਬੂ ਕਰ ਕੇ ਨਿਯਮਾਂ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੋਵਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਜਨ ਅਤੇ ਸੁੱਖਵਿੰਦਰ ਸਿੰਘ, ਵਾਸੀ ਡਾ. ਅੰਬੇਡਕਰ ਨਗਰ, ਫਰੀਦਕੋਟ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਖ਼ਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮੁਲਜ਼ਮਾਂ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਇਕ ਔਰਤ ਦਾ ਨਾਂ ਸਾਹਮਣੇ ਆਉਣ ’ਤੇ ਉਸ ਨੂੰ ਵੀ ਇਸ ਮੁਕੱਦਮੇ ’ਚ ਨਾਮਜ਼ਦ ਕੀਤਾ ਗਿਆ। ਇਸ ਸਬੰਧੀ ਥਾਣਾ ਸਿਟੀ ਕੋਤਵਾਲੀ ਫਰੀਦਕੋਟ ਵਿਖੇ ਰਿਪੋਰਟ ਦਰਜ ਕੀਤੀ ਗਈ। ਇਸ ਤੋਂ ਬਾਅਦ ਪੁਲਸ ਨੇ ਜਸਵੰਤ ਕੌਰ, ਵਾਸੀ ਮਾਈ ਗੋਦੜੀ ਸਾਹਿਬ, ਫਰੀਦਕੋਟ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਥਾਣਾ ਸਿਟੀ ਕੋਤਵਾਲੀ ਫਰੀਦਕੋਟ ਦੇ ਜਾਂਚ ਅਧਿਕਾਰੀ ਵੱਲੋਂ ਮੁਕੱਦਮੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
