ਬੁਲੇਟ ਮੋਟਰਸਾਈਕਲ ਸਵਾਰਾਂ ਤੋਂ ਹੈਰੋਇਨ ਤੇ ਨਸ਼ੇ ਵਾਲੀਆਂ ਗੋਲ਼ੀਆਂ ਬਰਾਮਦ
Saturday, Mar 21, 2026 - 01:22 PM (IST)
ਰਾਜਪੁਰਾ (ਇਕਬਾਲ)- ਥਾਣਾ ਸਿਟੀ ਪੁਲਸ ਨੇ ਬੁਲੇਟ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 10 ਗ੍ਰਾਮ ਹੈਰੋਇਨ ਅਤੇ 440 ਨਸ਼ੇ ਵਾਲੀਆਂ ਗੋਲ਼ੀਆਂ ਬਰਾਮਦ ਕਰਕੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਚੌਕੀ ਕਸਤੂਰਬਾ ਦੇ ਇੰਚਾਰਜ ਏ. ਐੱਸ. ਆਈ. ਭੁਪਿੰਦਰ ਸਿੰਘ ਜਦੋਂ ਪੁਲਸ ਪਾਰਟੀ ਸਮੇਤ ਗਸ਼ਤ ਕਰਦਿਆਂ ਜੈਸਪਰ ਸਕੂਲ ਕੋਲ ਪਹੁੰਚੇ ਤਾਂ ਸ਼ੱਕ ਦੇ ਆਧਾਰ ’ਤੇ ਬੁਲੇਟ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਰੋਕਿਆ। ਤਲਾਸ਼ੀ ਲੈਣ ’ਤੇ ਉਨ੍ਹਾਂ ਦੇ ਕਬਜ਼ੇ ’ਚੋਂ 10 ਗ੍ਰਾਮ ਹੈਰੋਇਨ ਅਤੇ 440 ਨਸ਼ੇ ਵਾਲੀਆਂ ਗੋਲ਼ੀਆਂ ਬਰਾਮਦ ਹੋਈਆਂ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਅਤੇ ਜੋਰਾ ਸਿੰਘ ਵਜੋਂ ਹੋਈ। ਪੁਲਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
