ਹੈਰੋਇਨ ਤੇ ਸ਼ਰਾਬ ਬਰਾਮਦ, 3 ਗ੍ਰਿਫਤਾਰ

04/23/2019 1:07:56 AM

ਮੋਗਾ, (ਆਜ਼ਾਦ)- ਪੁਲਸ ਨੇ ਤਿੰਨ ਵਿਅਕਤੀਆਂ ਨੂੰ ਹੈਰੋਇਨ ਤੇ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਧਰਮਕੋਟ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦ ਥਾਣੇਦਾਰ ਪ੍ਰਭਜੋਤ ਕੌਰ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ ’ਤੇ ਅਮਨਦੀਪ ਕੁਮਾਰ ਅਤੇ ਰਜਿੰਦਰ ਸਿੰਘ ਦੋਨੋਂ ਨਿਵਾਸੀ ਲੋਹਗਡ਼੍ਹ ਧਰਮਕੋਟ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਥਾਣੇਦਾਰ ਪ੍ਰਭਜੋਤ ਕੌਰ ਵੱਲੋਂ ਕੀਤੀ ਜਾ ਰਹੀ ਹੈ। ਕਥਿਤ ਦੋਸ਼ੀਆਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਸੇ ਤਰ੍ਹਾਂ ਥਾਣਾ ਸਿਟੀ ਸਾਊਥ ਦੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਪਹਾਡ਼ਾ ਸਿੰਘ ਇਲਾਕੇ ’ਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸ਼ਾਮ ਸਿੰਘ ਨਿਵਾਸੀ ਵਿਸ਼ਵਕਰਮਾ ਨਗਰ ਮੋਗਾ ਸ਼ਰਾਬ ਦਾ ਨਾਜਾਇਜ਼ ਧੰਦਾ ਕਰਦਾ ਹੈ, ਜਿਸ ’ਤੇ ਉਨ੍ਹਾਂ ਕਥਿਤ ਦੋਸ਼ੀ ਨੂੰ ਜਾ ਦਬੋਚਿਆ ਅਤੇ ਉਸ ਕੋਲੋਂ 36 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ ਬਰਾਮਦ ਕੀਤੀ ਗਈ। ਇਸ ਸਬੰਧੀ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Bharat Thapa

This news is Content Editor Bharat Thapa