ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ ਹੈਰੋਇਨ ਅਤੇ ਹਥਿਆਰ ਬਰਾਮਦ

Thursday, Dec 08, 2022 - 03:47 PM (IST)

ਫਿਰੋਜ਼ਪੁਰ (ਕੁਮਾਰ) : ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਦੇ ਖੇਤਰਾਂ 'ਚ ਨਸ਼ੀਲੇ ਪਦਾਰਥ, ਹਥਿਆਰ ਅਤੇ ਡਰੋਨ ਗਤੀਵਿਧੀਆਂ ਦੇਖਣ ਨੂੰ ਮਿਲਦੀਆਂ ਹੀ ਰਹਿੰਦੀਆਂ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਫਿਰੋਜ਼ਪੁਰ 'ਚ ਭਾਰਤ-ਪਾਕਿ ਸਰਹੱਦ 'ਤੇ ਬੀ. ਐੱਸ. ਐੱਫ. ਨੂੰ 8 ਪੈਕੇਟ ਹੈਰੋਇਨ ਅਤੇ ਹਥਿਆਰ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਡਿਊਟੀ 'ਤੇ ਤਾਇਨਾਤ ਬੀ. ਐੱਸ. ਐੱਫ਼ ਦੇ ਜਵਾਨਾਂ ਨੇ ਚੈੱਕ ਪੋਸਟ ਦੋਨਾ ਤੇਲਮੂਲ ਦੇ ਇਲਾਕੇ 'ਚ ਸ਼ੱਕੀ ਵਿਅਕਤੀਆਂ ਦੇ ਪੈਰਾਂ ਦੇ ਨਿਸ਼ਾਨ ਵੇਖੇ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਲਾਕੇ 'ਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਇਆ ਗਿਆ।

ਇਹ ਵੀ ਪੜ੍ਹੋ- ਸੜਕ ਹਾਦਸੇ 'ਚ ਜ਼ਖ਼ਮੀ ਹੋਏ ਫ਼ੌਜੀ ਜਵਾਨ ਨੇ ਤੋੜਿਆ ਦਮ, 4 ਭੈਣਾਂ ਦਾ ਇਕਲੌਤਾ ਭਰਾ ਸੀ ਜਗਸੀਰ ਸਿੰਘ

PunjabKesari

ਤਲਾਸ਼ੀ ਮੁਹਿੰਮ ਦੌਰਾਨ ਬੀ. ਐੱਸ. ਐੱਫ. ਨੂੰ 2 ਕਿਲੋ 600 ਗ੍ਰਾਮ ਹੈਰੋਇਨ ਦੇ ਟੇਪਾਂ ਨਾਲ ਲਪੇਟੇ 8 ਪੈਕੇਟ, ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ 5 ਜਿੰਦਾ ਕਾਰਤੂਸ ਬਰਾਮਦ ਹੋਏ। ਇਹ ਹੈਰੋਇਨ ਅਤੇ ਹਥਿਆਰ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ ਵੱਲ ਭੇਜੇ ਗਏ ਹਨ। ਬੀ. ਐੱਸ. ਐੱਫ ਵੱਲੋਂ ਲਗਾਤਾਰ ਇਸ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ 13 ਕਰੋੜ ਰੁਪਏ ਦੱਸੀ ਜਾ ਰਹੀ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News