ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਪਾਕਿਸਤਾਨ ਤੋਂ ਆਏ ਡਰੋਨ ਵਲੋਂ ਖੇਤਾਂ ’ਚ ਸੁੱਟੇ 2 ਪੈਕਟ ਹੈਰੋਇਨ

10/28/2023 6:20:02 PM

ਫਿਰੋਜ਼ਪੁਰ (ਕੁਮਾਰ) : ਬੀਤੀ ਦੇਰ ਰਾਤ ਫਿਰੋਜ਼ਪੁਰ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਬਾਰਡਰ ’ਤੇ ਪਿੰਡ ਗੱਟੀ ਮੱਤੜ ਦੇ ਏਰੀਆ ’ਚ ਬੀ. ਐੱਸ. ਐੱਫ. ਨੇ ਪਾਕਿਸਤਾਨ ਤੋਂ ਆਉਂਦੇ ਇੱਕ ਡਰੋਨ ਦੀਆਂ ਗਤੀਵਿਧੀਆਂ ਦੇਖੀਆਂ ਅਤੇ ਬੀ. ਐੱਸ. ਐੱਫ.ਵੱਲੋਂ ਕਾਰਵਾਈ ਕਰਦਿਆਂ ਇਸ ਡਰੋਨ ਨੂੰ ਡੇਗਣ ਦੀ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਦੇ  ਪਬਲਿਕ ਰਿਲੇਸ਼ਨ ਅਫਸਰ ਨੇ ਦੱਸਿਆ ਕਿ ਅੱਜ ਸਵੇਰੇ ਬੀ. ਐੱਸ. ਐੱਫ. ਵੱਲੋਂ ਪੰਜਾਬ ਪੁਲਸ ਨਾਲ ਮਿਲ ਕੇ ਪਿੰਡ ਗੱਟੀ ਮੱਤੜ ਦੇ ਏਰੀਆ ਵਿੱਚ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ ਅਤੇ ਇਸ ਤਲਾਸ਼ੀ ਮੁਹਿੰਮ ਦੌਰਾਨ ਖੇਤਾਂ ’ਚ ਪਏ ਦੋ ਪੀਲੇ ਰੰਗ ਦੀ ਟੇਪ ਨਾਲ ਲਪੇਟੇ ਪੈਕਟ ਬਰਾਮਦ ਹੋਏ, ਜਿਨ੍ਹਾ ’ਚੋਂ ਇੱਕ ਕਿਲੋ 630 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਦਰਬਾਰ ਸਾਹਿਬ ਮਾਡਲ ਦੀ ਨਿਲਾਮੀ ਰੋਕਣ ਦੀ ਪ੍ਰੋ. ਸਰਚਾਂਦ ਸਿੰਘ ਨੇ ਕੀਤੀ ਅਪੀਲ

ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ. ਨੇ ਇੱਕ ਵਾਰ ਫਿਰ ਪਾਕਿਸਤਾਨੀ ਅਤੇ ਭਾਰਤੀ ਸਮੱਗਲਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 8 ਕਰੋੜ 15 ਲੱਖ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ : ਟਰਾਂਸਪੋਰਟ ਨਗਰ ’ਚ ਟਰੱਕ ’ਚੋਂ ਕੈਮੀਕਲ ਡੁੱਲ੍ਹਿਆ, ਲੋਕਾਂ ਨੂੰ ਹੋਣ ਲੱਗੀ ਅੱਖਾਂ ’ਚ ਜਲਣ ਤੇ ਸਾਹ ਲੈਣ ’ਚ ਦਿੱਕਤ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


Anuradha

Content Editor

Related News