ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਔਰਤ ਸਮੇਤ 3 ਗ੍ਰਿਫ਼ਤਾਰ

04/07/2022 7:06:34 PM

ਫਿਰੋਜ਼ਪੁਰ (ਕੁਮਾਰ) : ਕਸਬਾ ਮਖੂ ਦੇ ਪਿੰਡ ਜਵਾਹਰ ਸਿੰਘ ਵਾਲਾ ਅਤੇ ਦਾਣਾ ਮੰਡੀ ਮਮਦੋਟ ਦੇ ਇਲਾਕੇ 'ਚ ਪੁਲਸ ਨੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਦਿਆਂ ਇਕ ਔਰਤ ਸਮੇਤ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਪਾਰਟੀ ਨੂੰ ਇਕ ਸ਼ੱਕੀ ਹਾਲਤ 'ਚ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਵੱਲ ਭੱਜਣ ਲੱਗਾ, ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਣ ’ਤੇ ਉਸ ਨੇ ਆਪਣਾ ਨਾਂ ਲਵਪ੍ਰੀਤ ਸਿੰਘ ਉਰਫ ਲਵ ਦੱਸਿਆ, ਜਿਸ ਤੋਂ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਡਾ. ਵੇਰਕਾ ਦੇ ਦੋਸ਼ਾਂ ਤੋਂ ਬਾਅਦ ਸੁਨੀਲ ਜਾਖੜ ਨੇ ਦਿੱਤਾ ਸਪੱਸ਼ਟੀਕਰਨ

ਦੂਜੇ ਪਾਸੇ ਥਾਣਾ ਮਮਦੋਟ ਦੇ ਸਬ-ਇੰਸਪੈਕਟਰ ਰਵੀ ਪਾਲ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਇਕ ਨੌਜਵਾਨ ਨੂੰ ਆਉਂਦਾ ਦੇਖਿਆ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਦੇਸਰਾਜ ਪੁੱਤਰ ਸੁਰਜੀਤ ਦੱਸਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 180 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਥਾਣਾ ਤਲਵੰਡੀ ਭਾਈ ਦੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਜਵਾਹਰ ਸਿੰਘ ਵਾਲਾ ਦੇ ਸਰਕਾਰੀ ਸਕੂਲ ਨੇੜੇ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮਹਿੰਦਰ ਕੌਰ ਨਾਂ ਦੀ ਔਰਤ ਨੂੰ ਕਾਬੂ ਕਰਦਿਆਂ ਉਸ ਕੋਲੋਂ 290 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਨਾਮਜ਼ਦ ਔਰਤ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦੀ ਹੈ ਅਤੇ ਇਸ ਸਮੇਂ ਉਹ ਸਕੂਲ ਦੇ ਨੇੜੇ ਖੜ੍ਹੀ ਗਾਹਕਾਂ ਦੀ ਉਡੀਕ ਕਰ ਰਹੀ ਹੈ, ਜਿਸ ਨੂੰ ਪੁਲਸ ਨੇ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਰਾਜ ਸਭਾ ਮੈਂਬਰਾਂ ਅਤੇ ਚਿੱਪ ਵਾਲੇ ਮੀਟਰਾਂ ਦੇ ਮਾਮਲੇ 'ਤੇ ਸੁਣੋ ਵਿਧਾਇਕ ਕਾਕਾ ਬਰਾੜ ਦਾ ਜਵਾਬ (ਵੀਡੀਓ)


Manoj

Content Editor

Related News