260 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਣੇ 1 ਕਾਬੂ

01/06/2021 3:38:31 PM

ਜਲਾਲਾਬਾਦ (ਨਿਖੰਜ,ਜਤਿੰਦਰ ): ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਸ. ਹਰਜੀਤ ਸਿੰਘ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਦੇ ਤਹਿਤ ਥਾਣਾ ਵੈਰੋਕਾ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 260 ਗ੍ਰਾਮ ਹੈਰੋਇਨ ਸਮੇਤ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋ ਦੇ ਏ.ਐੱਸ.ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਤਫ਼ਤੀਸ਼ੀ ਅਧਿਕਾਰੀ ਐੱਸ.ਆਈ. ਇਕਬਾਲ ਸਿੰਘ ਪੁਲਸ ਪਾਰਟੀ ਸਣੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ’ਚ ਪਿੰਡ ਲੱਧੂ ਵਾਲਾ ਤੋਂ ਵੱਖ-ਵੱਖ ਪਿੰਡਾਂ ’ਚ ਗਸ਼ਤ ਕਰਦੇ ਹੋਏ ਪਿੰਡ ਕੱਚਾ ਕਾਲੇ ਵਾਲਾ ਤੋਂ ਕਰੀਬ ਅੱਧਾ ਕਿਲੋਮੀਟਰ ਅੱਗੇ ਪੁੱਜੇ ਤਾਂ ਸਾਹਮਣੇ ਤੋਂ ਇੱਕ ਮੋਨਾ ਨੌਜਵਾਨ ਬਿਨਾਂ ਨੰਬਰੀ ਮੋਟਰਸਾਈਕਲ ਨੂੰ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਸਦੇ ਪਾਸੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜ੍ਹ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਸਤਨਾਮ ਸਿੰਘ ਵਾਸੀ ਮੇਘਾ ਪੰਜ ਗਰਾਈ ਦੇ ਰੂਪ ’ਚ ਹੋਈ ਹੈ। ਜਿਸ ਨੂੰ ਅੱਜ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ। 

Shyna

This news is Content Editor Shyna