ਹੈਰੋਇਨ ਮਿਲਣ ''''ਤੇ ਔਰਤ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ

Thursday, Jun 11, 2026 - 06:14 PM (IST)

ਹੈਰੋਇਨ ਮਿਲਣ ''''ਤੇ ਔਰਤ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ

ਕੋਟਕਪੂਰਾ (ਨਰਿੰਦਰ ਬੈੜ੍ਹ) : ਜ਼ਿਲ੍ਹਾ ਪੁਲਸ ਮੁਖੀ ਗੁਰਬੰਸ ਸਿੰਘ ਬੈਂਸ ਵੱਲੋਂ ਨਸ਼ਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ''ਤੇ ਥਾਣਾ ਸਿਟੀ ਪੁਲਸ ਕੋਟਕਪੂਰਾ ਵੱਲੋਂ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਸ ਕੋਟਕਪੂਰਾ ਦੇ ਐਸ.ਆਈ ਨੀਸ਼ਾ ਰਾਣੀ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਸਥਾਨਕ ਕੱਚਾ ਬੀੜ ਰੋਡ ''ਤੇ ਪੁੱਜੇ ਤਾਂ ਸਾਹਮਣੇ ਇਕ ਔਰਤ ਅਤੇ ਦੋ ਨੌਜਵਾਨ ਖੜੇ ਦਿਖਾਈ ਦਿੱਤੇ। ਇਨ੍ਹਾਂ ਵਿਚੋਂ ਉਕਤ ਦੇ ਹੱਥ ਵਿਚ ਇੱਕ ਮੋਮੀ ਲਿਫਾਫਾ ਫੜਿਆ ਹੋਇਆ ਸੀ ਅਤੇ ਦੋਵੇਂ ਨੌਜਵਾਨ ਉਸ ਲਿਫਾਫੇ ਵਿਚੋਂ ਕੱਢ ਕੇ ਕੁੱਝ ਵੇਖ ਰਹੇ ਸਨ। 

ਇਸ ਦੌਰਾਨ ਪੁਲਸ ਨੂੰ ਦੇਖ ਕੇ ਇੰਨ੍ਹਾਂ ਨੇ ਘਬਰਾ ਕੇ ਲਿਫਾਫਾ ਜ਼ਮੀਨ ''ਤੇ ਸੁੱਟ ਦਿੱਤਾ ਅਤੇ ਤੇਜ਼ ਕਦਮ ਉਥੋਂ ਹਾਈਵੇ ਵੱਲ ਨੂੰ ਖਿਸਕਣ ਲੱਗੇ ਤਾਂ ਪੁਲਸ ਪਾਰਟੀ ਨੇ ਸ਼ੱਕ ਦੇ ਅਧਾਰ ''ਤੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਨਾਂ-ਪਤਾ ਪੁੱਛਿਆ ਅਤੇ ਤਲਾਸ਼ੀ ਲਈ ਤਾਂ ਲਿਫਾਫੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ਵਿਚ ਥਾਣਾ ਸਿਟੀ ਪੁਲਸ ਕੋਟਕਪੂਰਾ ਵਿਖੇ ਉਕਤ ਔਰਤ ਕੁਲਵਿੰਦਰ ਕੌਰ ਅਤੇ ਦੋਵੇਂ ਨੌਜਵਾਨਾਂ ਅਨੂਪ ਕੁਮਾਰ ਤੇ ਸੁਪਰੀਤ ਸਿੰਘ ਵਾਸੀਆਨ ਕੋਟਕਪੂਰਾ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ।


author

Gurminder Singh

Content Editor

Related News